ਪੰਜਾਬ 'ਚ ਅੱਤ ਦੀ ਗਰਮੀ ਨੇ ਲਈ ਇਕ ਹੋਰ ਜਾਨ! ਜਲੰਧਰ 'ਚ ਵਿਅਕਤੀ ਨੇ ਤੋੜਿਆ ਦਮ

05/31/2024 9:34:20 AM

ਜਲੰਧਰ (ਜ.ਬ.)- ਫੋਕਲ ਪੁਆਇੰਟ ਫਲਾਈਓਵਰ ਨੇੜੇ ਸੰਜੇ ਗਾਂਧੀ ਨਗਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਲੋਕਾਂ ਦੇ ਸੂਚਨਾ ਦੇਣ ਤੋਂ ਬਾਅਦ ਮੌਕੇ ’ਤੇ ਪਹੁੰਚੇ ਤਾਂ ਤਲਾਸ਼ੀ ਲੈਣ ’ਤੇ ਮ੍ਰਿਤਕ ਦੇ ਕੱਪੜਿਆਂ ’ਚੋਂ ਕੋਈ ਪਛਾਣ-ਪੱਤਰ ਨਹੀਂ ਮਿਲਿਆ ਅਤੇ ਨਾ ਹੀ ਆਲੇ-ਦੁਆਲੇ ਦੇ ਲੋਕਾਂ ਨੇ ਉਸ ਦੀ ਪਛਾਣ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਦਿਨ ਵੇਲੇ ਚੋਣ ਪ੍ਰਚਾਰ ਅਤੇ ਸ਼ਾਮ ਨੂੰ ਬਰਗਰ ਵੇਚਦਾ ਹੈ ਇਹ ਉਮੀਦਵਾਰ, ਰੇਹੜੀ ਦੁਆਲੇ ਰਹਿੰਦੀ ਹੈ Security

ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਅੱਤ ਦੀ ਗਰਮੀ ਕਾਰਨ ਹੋਈ ਹੋ ਸਕਦੀ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News