ਠੰਡ ਨੇ ਧਾਰਿਆ ਖ਼ਤਰਨਾਕ ਰੂਪ, ਸਰਦੀ ਕਾਰਨ ਵਿਅਕਤੀ ਨੇ ਤੋੜਿਆ ਦਮ

12/27/2022 4:34:54 AM

ਬਠਿੰਡਾ (ਸੁਖਵਿੰਦਰ)- ਬੀਤੇ ਕੁੱਝ ਦਿਨਾਂ ਤੋਂ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਇਹ ਠੰਡ ਦਿਨੋਂ ਦਿਨ ਖ਼ਤਰਨਾਕ ਵੀ ਹੁੰਦੀ ਜਾ ਰਹੀ ਹੈ। ਬੀਤੇ ਦਿਨੀਂ ਇਕ ਵਿਅਕਤੀ ਨੇ ਠੰਡ ਕਾਰਨ ਦਮ ਤੋੜ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਠੰਡ ਤੋਂ ਬਚਾਅ ਲਈ ਅੱਗ ਸੇਕਣ ਵਾਲੇ ਸਾਵਧਾਨ! ਕੋਲਿਆਂ ਦੀ ਭੱਠੀ ਕਾਰਨ ਪਰਿਵਾਰ ਦੇ 4 ਜੀਅ ਪੁੱਜੇ ਹਸਪਤਾਲ

ਅਨਾਜ ਮੰਡੀ ਵਿਚ ਠੰਡ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਲਾਸ਼ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ਾਂ ਤੋਂ ਭਾਰਤ ਆਏ 29 ਯਾਤਰੀ ਕੋਰੋਨਾ ਪਾਜ਼ੇਟਿਵ, ਇੱਥੇ ਲਾਜ਼ਮੀ ਹੋਇਆ ਮਾਸਕ, ਨਵੇਂ ਸਾਲ ਦੇ ਜਸ਼ਨ ਬਾਰੇ ਵੀ ਹਦਾਇਤਾਂ ਜਾਰੀ

ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਅਨਾਜ ਮੰਡੀ ਵਿਚ ਠੇਕੇ ਨਜ਼ਦੀਕ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਇਆ ਸੀ, ਜਿਸ ’ਤੇ ਕੋਈ ਕੱਪੜਾ ਨਹੀਂ ਸੀ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ ਅਤੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਤਾਂ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਸੰਸਥਾ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਦੀ ਸ਼ਨਾਖਤ ਭੋਲਾ ਸਿੰਘ ਵਾਸੀ ਬਠਿੰਡਾ ਵਜੋਂ ਹੋਈ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੂੰ ਮੌਕੇ ’ਤੇ ਬੁਲਾਇਆ ਅਤੇ ਪਰਿਵਾਰ ਮ੍ਰਿਤਕ ਨੂੰ ਆਪਣੇ ਘਰ ਲੈ ਗਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News