ਰੱਬ ਕਹਿਰਵਾਨ! ਇਧਰ ਪਤੀ ਨਾਲ ਵਾਪਰ ਗਿਆ ਭਾਣਾ, ਉਧਰ ਪਤਨੀ ਨੇ ਦਿੱਤਾ ਮ੍ਰਿਤਕ ਬੱਚੇ ਨੂੰ ਜਨਮ

Monday, Jul 31, 2023 - 11:13 AM (IST)

ਰੱਬ ਕਹਿਰਵਾਨ! ਇਧਰ ਪਤੀ ਨਾਲ ਵਾਪਰ ਗਿਆ ਭਾਣਾ, ਉਧਰ ਪਤਨੀ ਨੇ ਦਿੱਤਾ ਮ੍ਰਿਤਕ ਬੱਚੇ ਨੂੰ ਜਨਮ

ਲਾਂਬੜਾ (ਵਰਿੰਦਰ) : ਲਾਂਬੜਾ ਵਿਖੇ ਇਕ ਟਰੈਕਟਰ-ਟਰਾਲੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਲੋਕਾਂ ਨੇ ਐਕਟਿਵਾ ਸਵਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: 2 ਪ੍ਰਵਾਸੀਆਂ ਵੱਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ, ਕੁੜੀ ਦੇ ਹੱਥ ਬੰਨ੍ਹ ਹੋਏ ਫ਼ਰਾਰ

ਥਾਣਾ ਲਾਂਬੜਾ ਦੇ ਏ. ਐੱਸ. ਆਈ. ਸੁਭਾਸ਼ ਨੇ ਦੱਸਿਆ ਕਿ ਐਕਟਿਵਾ ਸਵਾਰ ਜਸਪਾਲ ਸਿੰਘ ਪੁੱਤਰ ਮੋਹਨ ਲਾਲ ਵਾਸੀ ਪਿੰਡ ਸ਼ਕਰਪੁਰ ਨਕੋਦਰ ਦੀ ਪਤਨੀ ਗਰਭਵਤੀ ਸੀ, ਜਿਸ ਨੂੰ ਉਸ ਨੇ ਜਣੇਪੇ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ। ਜਸਪਾਲ ਆਪਣੀ ਪਤਨੀ ਨੂੰ ਮਿਲਣ ਲਈ ਸਿਵਲ ਹਸਪਤਾਲ ਜਾ ਰਿਹਾ ਸੀ ਪਰ ਜਦੋਂ ਉਹ ਲਾਂਬੜਾ ਬਾਜ਼ਾਰ ਨੇੜੇ ਪਹੁੰਚਿਆ ਤਾਂ ਉਸ ਦੀ ਐਕਟਿਵਾ ਦੀ ਬੱਜਰੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਸਪਾਲ ਬੇਹੋਸ਼ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਹੁਣ ਟ੍ਰੈਫਿਕ ਚਲਾਨ ਹੋਣ 'ਤੇ ਜੁਰਮਾਨਾ ਭਰਨ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਵਿਚ ਜਸਪਾਲ ਦੀ ਪਤਨੀ ਦੀ ਡਿਲਿਵਰੀ ਦੌਰਾਨ ਉਸ ਨੇ ਇਕ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਧਰਮੀ ਫੌ਼ਜੀਆਂ ਤੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਕਿਸਾਨ-ਮਜ਼ਦੂਰਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Harnek Seechewal

Content Editor

Related News