ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ

Tuesday, Nov 26, 2024 - 03:54 PM (IST)

ਲੁਧਿਆਣਾ (ਗੌਤਮ): ਜੀ. ਟੀ. ਰੋਡ ’ਤੇ ਸਥਿਤ ਸ਼ੇਰਪੁਰ ਚੌਕ ਕੋਲ ਹੋਏ ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਸ ਅਨੁਸਾਰ ਉਕਤ ਹਾਦਸਾ ਤੇਜ਼ ਰਫਤਾਰ ਨਾਲ ਮੋਟਰਸਾਈਕਲ ਚਲਾ ਰਹੇ ਚਾਲਕ ਦੀ ਲਾਪ੍ਰਵਾਹੀ ਕਾਰਨ ਹੋਏ।

ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance

ਪਤਾ ਲਗਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਮੌਕਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਨੇ ਮਰਨ ਵਾਲੇ ਦੀ ਪਛਾਣ ਬੰਸੀ ਲਾਲ ਵਜੋਂ ਕੀਤੀ ਹੈ। ਕਾਰਵਾਈ ਕਰਦੇ ਹੋਏ ਪੁਲਸ ਨੇ ਬੰਸੀ ਦੇ ਭਰਾ ਮਿਸ਼ਰੀ ਲਾਲ ਨਿਵਾਸੀ ਪ੍ਰੇਮ ਨਗਰ ਦੇ ਬਿਆਨ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ

ਮਿਸ਼ਰੀ ਲਾਲ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਬੰਸੀ ਨਾਲ ਸਾਈਕਲ ’ਤੇ ਕੰਮ ਵਾਪਸ ਆ ਰਿਹਾ ਸੀ ਤਾਂ ਰਾਹ ’ਚ ਸ਼ੇਰਪੁਰ ਚੌਕ ਨੇੜੇ ਤੇਜ਼ ਰਫਤਾਰ ਨਾਲ ਆ ਰਹੇ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ’ਤੋਂ ਫਰਾਰ ਹੋ ਗਏ। ਇਲਾਜ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News