ਘਰ 'ਚ ਗੋਲ਼ੀ ਦੀ ਆਵਾਜ਼ ਸੁਣ ਦਹਿਲ ਉੱਠਿਆ ਪਰਿਵਾਰ, ਹੋਇਆ ਉਹ ਜੋ ਸੋਚਿਆ ਨਾ ਸੀ

Thursday, Sep 26, 2024 - 03:46 PM (IST)

ਘਰ 'ਚ ਗੋਲ਼ੀ ਦੀ ਆਵਾਜ਼ ਸੁਣ ਦਹਿਲ ਉੱਠਿਆ ਪਰਿਵਾਰ, ਹੋਇਆ ਉਹ ਜੋ ਸੋਚਿਆ ਨਾ ਸੀ

ਲੁਧਿਆਣਾ (ਗੌਤਮ)- ਗਿੱਲ ਨਹਿਰ ਕੋਲ ਸਥਿਤ ਗੁਰੂ ਨਾਨਕ ਕਾਲੋਨੀ ਦੇ ਰਹਿਣ ਵਾਲੇ ਇਕ ਬਜ਼ੁਰਗ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਦੀ ਕੰਨਪਟੀ ’ਤੇ ਗੋਲ਼ੀ ਚਲਾ ਕੇ ਖੁਦਕੁਸ਼ੀ ਕਰ ਲਈ। ਪੁਲਸ ਮੁਤਾਬਕ ਬਜ਼ੁਰਗ ਆਪਣੀ ਬੀਮਾਰੀ ਕਾਰਨ ਮਾਨਸਿਕ ਤੌਰ ’ਤੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਪਤਾ ਲਗਦੇ ਹੀ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਪੁਲਸ ਨੇ ਮੌਕੇ ਦਾ ਮੁਆਇਨਾ ਕਰ ਕੇ ਲਾਸ਼ ਕਬਜ਼ੇ ’ਚ ਲੈ ਲਈ। ਪੁਲਸ ਨੇ ਮਰਨ ਵਾਲੇ ਦੀ ਪਛਾਣ ਇੰਦਰਜੀਤ ਸਿੰਘ (65) ਵਜੋਂ ਕੀਤੀ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਬਦਲ ਜਾਵੇਗਾ ਵਿਦੇਸ਼ ਯਾਤਰਾ ਦਾ ਤਰੀਕਾ! ਜਲਦ ਸ਼ੁਰੂ ਹੋਣ ਜਾ ਰਿਹਾ EES

ਏ. ਐੱਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਇੰਦਰਜੀਤ ਕਰੀਬ 2 ਸਾਲ ਤੋਂ ਬੀਮਾਰੀ ਤੋਂ ਪੀੜਤ ਸੀ। 22 ਸਤੰਬਰ ਨੂੰ ਤੜਕੇ ਕਰੀਬ 6 ਵਜੇ ਉਹ ਆਪਣੇ ਕਮਰੇ ’ਚ ਇਕੱਲਾ ਹੀ ਸੀ ਤਾਂ ਉਸ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖ਼ੁਦਕੁਸ਼ੀ ਕਰ ਲਈ। ਗੋਲ਼ੀ ਦੀ ਆਵਾਜ਼ ਸੁਣ ਕੇ ਹੋਰਨਾਂ ਕਮਰਿਆਂ ’ਚ ਸੌਂ ਰਹੇ ਪਰਿਵਾਰ ਦੇ ਲੋਕ ਜਦੋਂ ਉਸ ਦੇ ਕਮਰੇ ’ਚ ਆਏ ਤਾਂ ਉਹ ਖੂਨ ਨਾਲ ਲਥਪਥ ਸੀ। ਉਨ੍ਹਾਂ ਨੇ ਉਸ ਨੂੰ ਇਲਾਜ ਲਈ ਡੀ. ਐੱਮ. ਸੀ. ਵਿਚ ਪਹੁੰਚਾਇਆ, ਜਿਥੇ ਇਲਾਜ ਦੌਰਾਨ ਆਪ੍ਰੇਸ਼ਨ ਕਰ ਕੇ ਉਸ ਦੀ ਕੰਨਪਟੀ ’ਚੋਂ ਗੋਲੀ ਤਾਂ ਕੱਢ ਦਿੱਤੀ ਪਰ ਬਾਅਦ ’ਚ ਉਸ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News