ਸ੍ਰੀ ਹੇਮਕੁੰਟ ਸਾਹਿਬ ਗਏ ਪੰਜਾਬ ਦੇ ਵਿਅਕਤੀ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Monday, May 27, 2024 - 01:38 PM (IST)

ਸ੍ਰੀ ਹੇਮਕੁੰਟ ਸਾਹਿਬ ਗਏ ਪੰਜਾਬ ਦੇ ਵਿਅਕਤੀ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਮਾਛੀਵਾੜਾ ਸਾਹਿਬ (ਟੱਕਰ): ਮਾਛੀਵਾੜਾ ਦੇ ਰਹਿਣ ਵਾਲੇ ਸਾਬਕਾ ਬੀ.ਪੀ.ਈ.ਓ. ਮਾ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਂਦਿਆਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ 21 ਮਈ ਨੂੰ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਹਰੇਕ ਸਾਲ ਦੀ ਤਰ੍ਹਾਂ ਜੱਥੇ ਦੇ ਨਾਲ ਕੁਲਵੰਤ ਸਿੰਘ ਵੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸੱਥ ’ਚ ਖ਼ੂਨੀ ਵਾਰਦਾਤ! ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਮੁੱਖ ਅਸਥਾਨ ਗੋਬਿੰਦ ਧਾਮ ਤੋਂ ਲਗਭਗ ਅੱਧਾ ਕਿਲੋਮੀਟਰ ਪਿੱਛੇ ਉਨ੍ਹਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਹੋਈ ਅਤੇ ਉੱਥੇ ਹੀ ਉਨ੍ਹਾਂ ਆਖਰੀ ਸਾਹ ਲਏ। ਐਤਵਾਰ ਉਨ੍ਹਾਂ ਦੀ ਦੇਹ 10 ਵਜੇ ਮਾਛੀਵਾੜਾ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਗਈ ਜਿਨ੍ਹਾਂ ਦਾ 12 ਵਜੇ ਸਥਾਨਕ ਸ਼ਮਸ਼ਾਨਘਾਟ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕੁਲਵੰਤ ਸਿੰਘ ਦੀ ਨਮਿਤ ਭੋਗ ਅਤੇ ਅੰਤਿਮ ਅਰਦਾਸ 2 ਜੂਨ ਦਿਨ ਐਤਵਾਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ, ਨੇੜੇ ਪੁਰਾਣੀ ਸਬਜ਼ੀ ਮੰਡੀ ਮਾਛੀਵਾੜਾ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News