ਪੰਜਾਬ ''ਚ ਰੂਹ ਕੰਬਾਊ ਘਟਨਾ! ਕਥਾ ਦੌਰਾਨ ਨੌਜਵਾਨ ਨਾਲ ਵਾਪਰ ਗਿਆ ਭਾਣਾ, ਹੋਈ ਦਰਦਨਾਕ ਮੌਤ

Monday, Jul 29, 2024 - 01:32 PM (IST)

ਅਬੋਹਰ (ਸੁਨੀਲ)– ਸਥਾਨਕ ਕੰਧਵਾਲਾ ਰੋਡ ’ਤੇ ਸਥਿਤ ਢਾਣੀ ਵਿਸ਼ੇਸ਼ਰਨਾਥ ਵਿਖੇ ਭਾਗਵਤ ਕਥਾ ਦੌਰਾਨ ਪੱਖੇ ’ਚੋਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਪਿੰਡ ’ਚ ਸ਼ੋਕ ਦੀ ਲਹਿਰ ਦੌੜ ਗਈ। ਥਾਣਾ ਨੰ. 2 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: MP ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਟਲੀ

ਜਾਣਕਾਰੀ ਅਨੁਸਾਰ ਢਾਣੀ ਵਿਸ਼ੇਸ਼ਰਨਾਥ ਵਿਖੇ ਚਾਰ ਦਿਨ ਪਹਿਲਾਂ ਭਾਗਵਤ ਕਥਾ ਦਾ ਆਗਾਜ਼ ਹੋਇਆ ਸੀ। ਜਿਸ ’ਚ ਢਾਣੀ ਵਾਸੀ ਗੌਰਵ ਪੁੱਤਰ ਪੱਪੂ ਰਾਮ ਦੀ ਸਾਉਂਡ ਲਗਾ ਕੇ ਗਿਆ ਸੀ। ਸ਼ਨੀਵਾਰ ਰਾਤ ਕਰੀਬ 10 ਵਜੇ ਕਥਾ ਦਾ ਪ੍ਰੋਗਰਾਮ ਚੱਲ ਰਿਹਾ ਸੀ, ਇਸੇ ਦੌਰਾਨ ਗੌਰਵ ਨੇ ਫਰਾਟਾ ਪੱਖਾ ਦੂਸਰੀ ਦਿਸ਼ਾ ਵੱਲ ਮੋੜਨਾ ਸ਼ੁਰੂ ਕਰ ਦਿੱਤਾ। ਅਚਾਨਕ ਉਸ ’ਚ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਜ਼ਮੀਨ ’ਤੇ ਡਿੱਗ ਗਿਆ। 

ਇਹ ਖ਼ਬਰ ਵੀ ਪੜ੍ਹੋ - ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਣਕਾਰੀ ਥਾਣਾ ਨੰ. 2 ਦੀ ਪੁਲਸ ਨੂੰ ਦਿੱਤੀ ਗਈ ਹੈ। ਦੁਪਹਿਰ ਬਾਅਦ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News