ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ
Monday, Jan 13, 2025 - 12:11 PM (IST)
ਅਬੋਹਰ (ਸੁਨੀਲ) : ਨਾਥ ਸੰਪਰਦਾ ਨਾਲ ਸਬੰਧਿਤ ਇਕ ਵਿਅਕਤੀ, ਜੋ ਕਿ ਸਬ-ਡਵੀਜ਼ਨ ਦੇ ਪਿੰਡ ਬਿਸ਼ਨਪੁਰ ਦਾ ਵਸਨੀਕ ਹੈ ਅਤੇ ਪਿੰਡ-ਪਿੰਡ ਜਾ ਕੇ ਜੜੀ-ਬੂਟੀਆਂ ਦੀਆਂ ਦਵਾਈਆਂ ਵੇਚਦਾ ਸੀ। ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਕਾਰਨ ਉਸਦੀ ਮੌਤ ਹੋ ਗਈ। ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਵਿਨੋਦ ਨੇ ਦੱਸਿਆ ਕਿ ਕਰੀਬ 60 ਸਾਲਾ ਮਹਿੰਦਰ ਨਾਥ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿੰਡ-ਪਿੰਡ ਜੜੀ-ਬੂਟੀਆਂ ਦੀਆਂ ਦਵਾਈਆਂ ਵੇਚਦਾ ਸੀ। ਬੀਤੇ ਦਿਨ ਉਸਨੇ ਨਸ਼ੇ ਦੀ ਹਾਲਤ ’ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨੂੰ ਤੁਰੰਤ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦੀ ਮੌਤ ਹੋ ਗਈ। ਬਾਅਦ ’ਚ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖਿਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।