ਕਹਿਰ ਓ ਰੱਬਾ! ਘਰ ਦੀ ਸਫ਼ਾਈ ਕਰਦਿਆਂ ਮੌਤ ਨੇ ਇੰਝ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ
Sunday, Jul 20, 2025 - 11:21 AM (IST)

ਬਰੇਟਾ (ਬਾਂਸਲ)-ਪਿੰਡ ਖਡਾਲ ਕਲਾਂ ਵਿਖੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਪਾਲ ਸਿੰਘ (51) ਬੀਤੇ ਦਿਨ ਆਪਣੇ ਘਰ ਦੀ ਛੱਤ ’ਤੇ ਸਫ਼ਾਈ ਬਗੈਰਾ ਦਾ ਕੰਮ ਕਰ ਰਿਹਾ ਸੀ, ਜਿਸ ਦਾ ਘਰ ਦੇ ਨਾਲ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਹੱਥ ਲੱਗ ਗਿਆ ਅਤੇ ਉਸ ਨੂੰ ਕਰੰਟ ਲੱਗ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਲਿਜਾਇਆ ਗਿਆ, ਜਿੱਥੇ ਸੱਤਪਾਲ ਸਿੰਘ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬੀਓ ਕਰ ਲਓ ਤਿਆਰੀ! ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ ਹੋਣਗੇ ਪ੍ਰਭਾਵਿਤ
ਪੀੜਤ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਵਾਪਰਾ ਹੈ, ਕਿਉਂਕਿ ਅਸੀਂ ਅਨੇਕਾਂ ਵਾਰ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਬਿਜਲੀ ਦੀਆਂ ਤਾਰਾਂ ਨੂੰ ਸਾਈਡ ’ਤੇ ਕਰਨ ਲਈ ਕਹਿ ਚੁੱਕੇ ਹਾਂ ਪਰ ਇਨ੍ਹਾਂ ਵੱਲੋਂ ਸਾਡੀ ਗੁਹਾਰ ਉੱਤੇ ਕਦੇ ਕੋਈ ਅਮਲ ਨਹੀਂ ਕੀਤਾ ਗਿਆ। ਮ੍ਰਿਤਕ ਮਜ਼ੂਦਰੀ ਦਾ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਅਤੇ ਪਤਨੀ ਤੋਂ ਇਲਾਵਾ ਦੋ ਲੜਕੇ ਅਤੇ ਇਕ ਲੜਕੀ ਛੱਡ ਗਿਆ ਹੈ। ਜਦ ਇਸ ਮਾਮਲੇ ਨੂੰ ਲੈ ਕੇ ਐੱਸ. ਡੀ. ਓ. ਬਰੇਟਾ ਗੁਰਸੇਵਕ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਲੇ ਤਕ ਮੇਰੇ ਧਿਆਨ ’ਚ ਨਹੀਂ ਆਇਆ ਹੈ ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e