ਸੁਸਾਈਡ ਨੋਟ ਛੱਡ ਘਰੋਂ ਲਾਪਤਾ ਹੋਇਆ ਆੜ੍ਹਤੀ ਪਾਰਕ ’ਚ ਬੈਠਾ ਮਿਲਿਆ, ਫਿਰ ਨਹਿਰ ’ਚ ਮਾਰ ਦਿੱਤੀ ਛਾਲ

Friday, Apr 26, 2024 - 05:13 PM (IST)

ਸੁਸਾਈਡ ਨੋਟ ਛੱਡ ਘਰੋਂ ਲਾਪਤਾ ਹੋਇਆ ਆੜ੍ਹਤੀ ਪਾਰਕ ’ਚ ਬੈਠਾ ਮਿਲਿਆ, ਫਿਰ ਨਹਿਰ ’ਚ ਮਾਰ ਦਿੱਤੀ ਛਾਲ

ਅਬੋਹਰ (ਸੁਨੀਲ) : ਬੀਤੇ ਦਿਨੀਂ ਘਰ ’ਚ ਸੁਸਾਈਡ ਨੋਟ ਛੱਡ ਕੇ ਲਾਪਤਾ ਹੋਈਆ ਇਕ ਆੜ੍ਹਤੀ ਬੀਤੀ ਸ਼ਾਮ ਪਾਰਕ ’ਚ ਬੈਠਾ ਮਿਲਿਆ, ਜਿਸ ਨੂੰ ਉਸਦੇ ਪਰਿਵਾਰਕ ਮੈਂਬਰ ਘਰ ਲੈ ਗਏ। ਇਸ ਦੇ ਬਾਵਜੂਦ ਅੱਜ ਸਵੇਰੇ ਉਸ ਨੇ ਫਿਰ ਤੋਂ ਅਬੋਹਰ-ਫਾਜ਼ਿਲਕਾ ਰੋਡ ’ਤੇ ਸਥਿਤ ਡੰਗਰਖੇੜਾ ਨੇੜਿਓਂ ਲੰਘਦੀ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ, ਜਿਸਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ।

ਇਹ ਵੀ ਪੜ੍ਹੋ - ਕੈਨੇਡਾ 'ਚ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਟਰਾਲੇ ਦੇ ਉੱਡੇ ਪਰਖੱਚੇ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼

ਇਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਅਤੇ ਐੱਸਐੱਸਐੱਫ ਦੀ ਟੀਮ ਨੂੰ ਦਿੱਤੀ ਗਈ। ਇਸ ਤੋਂ ਬਾਅਦ ਬਿੱਟੂ ਨਰੂਲਾ ਅਤੇ ਚਿਮਨ ਕੁਮਾਰ ਮੌਕੇ ’ਤੇ ਪਹੁੰਚ ਗਏ ਅਤੇ ਐੱਸਐੱਸਐੱਫ ਟੀਮ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਬੀਤੇ ਦਿਨ ਪੁਲਸ ਨੇ ਆੜ੍ਹਤੀ ਦੇ ਮੁੰਡੇ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 346 ਤਹਿਤ ਕੇਸ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)

ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ੁਭਮ ਛਾਬੜਾ ਪੁੱਤਰ ਧਰਮਿੰਦਰ ਪਾਲ ਵਾਸੀ ਨਵੀਂ ਅਬਾਦੀ ਗਲੀ ਨੰਬਰ 19 ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਅਤੇ ਉਸ ਦੀ ਭੈਣ ਸ਼ਾਇਨਾ ਦੋਵੇਂ ਕਿਸੇ ਕੰਮ ਲਈ ਬੈਂਕ ਗਏ ਹੋਏ ਸਨ। ਸਵੇਰੇ 11 ਵਜੇ ਦੇ ਕਰੀਬ ਉਸ ਦੇ ਪਿਤਾ ਨੇ ਉਸ ਦੀ ਭੈਣ ਨੂੰ ਘਰ ਛੱਡ ਦਿੱਤਾ ਅਤੇ ਖੁੱਦ ਘੱਲੂ ਜਾਣ ਦੀ ਗੱਲ ਕਹਿ ਕੇ ਚਲੇ ਗਏ। ਲੇਕਿਨ ਸ਼ਾਮ ਤੱਕ ਵਾਪਸ ਨਹੀਂ ਆਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਕਤ ਧਰਮਿੰਦਰਪਾਲ ਆਪਣੇ ਕਰੀਬ 7 ਰਿਸ਼ਤੇਦਾਰਾਂ ਦੇ ਨਾਂ ਇਕ ਸੁਸਾਈਡ ਨੋਟ ’ਚ ਲਿਖ ਕੇ ਲਾਪਤਾ ਹੋਇਆ ਸੀ।

ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News