ਵਿਅਕਤੀ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

02/17/2018 6:11:11 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਦੇ ਨੇੜਲੇ ਮੰਡ ਸੰਗੋਜਲਾ ਵਿਖੇ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪੋਸਟਮਾਰਟਮ ਲਈ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਰੁਲੀਆ ਰਾਮ ਨਿਵਾਸੀ ਮੰਡ ਸੰਗੋਜਲਾ ਕਪੂਰਥਲਾ ਦੀ ਅੱਜ ਕਿਸੇ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।