ਸ੍ਰੀ ਦਰਬਾਰ ਸਾਹਿਬ ’ਚ ਸਿਗਰਟਾਂ ਲੈ ਕੇ ਦਾਖ਼ਲ ਹੋਣ ਲੱਗੇ ਵਿਅਕਤੀ ਨੂੰ ਸੇਵਾਦਾਰਾਂ ਨੇ ਰੋਕਿਆ

Sunday, Jun 11, 2023 - 10:26 AM (IST)

ਅੰਮ੍ਰਿਤਸਰ (ਬਿਊਰੋ) : ਬੀਤੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਸਿਗਰਟਾਂ ਦੀ ਡੱਬੀ ਨਾਲ ਦਾਖ਼ਲ ਹੋਣ ਲੱਗੇ ਇਕ ਵਿਅਕਤੀ ਨੂੰ ਸੇਵਾਦਾਰਾਂ ਨੇ ਰੋਕ ਲਿਆ। ਸਾਧੂ ਦੇ ਭੇਸ ’ਚ ਆਏ ਇਸ ਵਿਅਕਤੀ ਨੂੰ ਅੰਦਰ ਦਾਖ਼ਲ ਹੋਣ ਸਮੇਂ ਸੇਵਾਦਾਰਾਂ ਨੇ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਉਥੇ ਹੀ ਰੋਕ ਲਿਆ, ਜਦੋਂ ਉਸ ਨੂੰ ਸਵਾਲ-ਜਵਾਬ ਕੀਤੇ ਤਾਂ ਉਹ ਟਾਲ-ਮਟੋਲ ਕਰਨ ਲੱਗ ਪਿਆ। ਇਸ ਦੌਰਾਨ ਸੇਵਾਦਾਰਾਂ ਨੇ ਸ਼ੱਕ ਪੈਣ ’ਤੇ ਉਸ ਦਾ ਬੈਗ ਚੈੱਕ ਕੀਤਾ ਤਾਂ ਉਸ ’ਚੋਂ ਸਿਗਰਟਾਂ ਦੀ ਡੱਬੀ ਮਿਲੀ, ਇਸ ’ਤੇ ਸੇਵਾਦਾਰਾਂ ਨੇ ਉਸ ਵਿਅਕਤੀ ਨੂੰ ਪਰਿਕਰਮਾ ’ਚੋਂ ਬਾਹਰ ਜਾਣ ਲਈ ਕਿਹਾ। 

ਇਹ ਖ਼ਬਰ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਵਾਲੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਕੰਮ ਸ਼ੁਰੂ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਕ ਸਿੱਖ ਸ਼ਰਧਾਲੂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਇਕ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ’ਚੋਂ ਤੰਬਾਕੂ ਬਰਾਮਦ ਹੋਇਆ ਸੀ। ਉਸ ਨੂੰ ਦਰਬਾਰ ਸਾਹਿਬ ਦੇ ਪਲਾਜ਼ਾ ’ਚੋਂ ਬਾਹਰ ਕਰ ਦਿੱਤਾ ਗਿਆ ਸੀ। ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ

ਦੱਸ ਦੇਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਆੜ ’ਚ ਸ਼ਰਾਰਤੀ ਅਨਸਰਾਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਕੈਨਰ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਸ੍ਰੀ ਦਰਬਾਰ ਸਾਹਿਬ ਦੀ ਘੰਟਾਘਰ ਬਾਹੀ ’ਤੇ ਦੋ ਸਕੈਨਰ ਮਸ਼ੀਨਾਂ ਲਗਾਈਆਂ ਗਈਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Manoj

Content Editor

Related News