ਮਲੋਟ ਦੇ ਗੁਰਦੁਆਰਾ ਸਾਹਿਬ ’ਚ ਸ਼ਰਾਬੀ ਨੇ ਕੀਤੀ ਬੇਅਦਬੀ, ਇੰਝ ਹੋਇਆ ਦਾਖਲ

Monday, Dec 19, 2022 - 02:35 AM (IST)

ਮਲੋਟ ਦੇ ਗੁਰਦੁਆਰਾ ਸਾਹਿਬ ’ਚ ਸ਼ਰਾਬੀ ਨੇ ਕੀਤੀ ਬੇਅਦਬੀ, ਇੰਝ ਹੋਇਆ ਦਾਖਲ

ਮਲੋਟ (ਜੁਨੇਜਾ) : ਲੰਬੀ ਹਲਕੇ ਦੇ ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ। ਇਸ ਸਬੰਧੀ ਸਾਹਮਣੇ ਆਈ ਵੀਡੀਓ ਅਨੁਸਾਰ ਉਕਤ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਸਥਾਨ ਤੱਕ ਪੁੱਜ ਗਿਆ ਪਰ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਪ੍ਰਤਾਪ ਬਾਜਵਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ‘9 ਮਹੀਨਿਆਂ ਦੇ ਕਾਰਜਕਾਲ ’ਚ ਲੋਕਾਂ ਦਾ ਗੁਆਇਆ ਭਰੋਸਾ’

PunjabKesari

ਇਹ ਵੀ ਪਤਾ ਲੱਗਾ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਵੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਗਿਆ ਸੀ, ਜਿਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ। ਅੱਜ ਉਕਤ ਵਿਅਕਤੀ ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਦਾਖ਼ਲ ਹੋ ਗਿਆ ਤਾਂ ਉਸ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋਇਆ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਉਕਤ ਦੋਸ਼ੀ ਬਲਕਰਨ ਸਿੰਘ ਉਰਫ ਮੰਟਾ ਪੁੱਤਰ ਜਸਕਰਨ ਸਿੰਘ ਵਿਰੁੱਧ ਅ/ਧ 295 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Manoj

Content Editor

Related News