8ਵੀਂ ਫੇਲ੍ਹ ਵਿਅਕਤੀ ਦਾ ਹੈਰਾਨ ਕਰਨ ਵਾਲਾ ਕਾਰਾ, ਲੱਖਾਂ ਰੁਪਏ ਦੀ ਛਾਪ ਦਿੱਤੀ ਜਾਅਲੀ ਭਾਰਤੀ ਕਰੰਸੀ

01/13/2023 3:15:49 PM

ਗੁਰਦਾਸਪੁਰ (ਅਵਤਾਰ ਸਿੰਘ, ਵਿਨੋਦ)- ਸੋਸ਼ਲ ਮੀਡੀਆ ਦੀ ਵਰਤੋਂ ਕਰ ਕਈ ਲੋਕ ਆਪਣੀ ਜ਼ਿੰਦਗੀ ਬਦਲ ਚੁੱਕੇ ਹਨ ਪਰ ਕਈ ਲੋਕ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਕਰ ਜਲਦ ਅਮੀਰ ਹੋਣਾ ਚਾਹੁੰਦੇ ਹਨ ਅਤੇ ਗਲਤ ਰਸਤੇ ਤੁਰ ਕੇ ਆਪਣੀ ਜ਼ਿੰਦਗੀ ਬਰਾਬਦ ਕਰ ਬੈਠਦੇ ਹਨ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ। ਜਿਥੇ ਇਕ 8ਵੀਂ ਕਲਾਸ ਫੇਲ੍ਹ ਵਿਅਕਤੀ ਨੇ ਸੋਸ਼ਲ ਮੀਡੀਆ ਤੋਂ ਨੋਟ ਬਣਾਉਣ ਦਾ ਤਰੀਕਾ ਸਿੱਖ 2 ਲੱਖ ਰੁਪਏ ਦੇ ਕਰੀਬ ਨਕਲੀ ਕਰੰਸੀ ਛਾਪ ਦਿੱਤੀ। ਮੁੱਖਬਰੀ ਖ਼ਾਸ ਦੀ ਇਤਲਾਹ 'ਤੇ ਨਾਕੇਬੰਦੀ ਦੌਰਾਨ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸੁਖਪਾਲ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਗੁਰਦਾਸਪੁਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਧਾਰੀਵਾਲ ਪਸਨਾ ਵਿਖੇ ਨਾਕੇਬੰਦੀ ਦੌਰਾਨ ਇਕ 8ਵੀਂ ਕਲਾਸ ਫੇਲ੍ਹ ਵਿਅਕਤੀ ਬਲਦੇਵ ਸਿੰਘ ਪੁੱਤਰ ਬੀਰ ਸਿੰਘ ਨੂੰ ਨਾਕੇ 'ਤੇ ਰੋਕ ਲਿਆ। ਤਲਾਸ਼ੀ ਕੀਤੀ ਗਈ ਤਾਂ ਇਸਦੀ ਜੇਬ 'ਚੋਂ 2 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਅਤੇ ਨੋਟ ਛਾਪਣ ਦਾ ਸਾਮਾਨ ਬਰਾਮਦ ਕਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਇਸ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ

ਉਨ੍ਹਾਂ ਦੱਸਿਆ ਕਿ ਜਦ ਦੋਸ਼ੀ ਦੇ ਘਰ ਦੀ ਤਲਾਸ਼ੀ ਲਈ ਤਾਂ 194,300/- ਰੁਪਏ ਜਾਅਲੀ ਭਾਰਤੀ ਕਰੰਸੀ, ਇਕ ਪ੍ਰਿੰਟਰ, 04 ਸਿਆਹੀਆਂ, ਇਕ ਟੇਪ, ਚਿੱਟੇ ਕਾਗਜ਼ਾਤ ਸਮੇਤ ਕੱਟੇ ਕਾਗਜ਼, ਇਕ ਕੈਂਚੀ ਲੋਹਾ, ਇਕ ਫੁੱਟਾ ਲੋਹਾ, ਇਕ ਪੁਰਾਣਾ ਗੱਤਾ ਅਤੇ ਇਕ ਕਟਰ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ 100/100 ਦੇ 298 ਨੋਟ ਕੁੱਲ 29,800 ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਪੁੱਛਗਿੱਛ ਕਰਨ 'ਤੇ ਦੋਸ਼ੀ ਦੇ ਘਰੋਂ 500/500 ਦੇ 37 ਨੋਟ ਰਕਮ 18,500/ਰੁਪਏ, 2000/2000 ਦੇ 73 ਨੋਟ ਰਕਮ 1,46,000/ਰੁਪਏ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan