ਅੱਧੀ ਰਾਤ ਨੂੰ ਮਿਲੀ ਖ਼ਬਰ ਮਗਰੋਂ ਧਾਹਾਂ ਮਾਰ ਰੋਇਆ ਪਰਿਵਾਰ, 3 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ
Monday, Aug 05, 2024 - 10:39 AM (IST)

ਅਬੋਹਰ (ਸੁਨੀਲ ਨਾਗਪਾਲ): ਅੱਧੀ ਰਾਤ ਨੂੰ ਮਿਲੀ ਖ਼ਬਰ ਨਾਲ ਇਕ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ 3 ਬੱਚਿਆਂ ਦੇ ਸਿਰ ਤੋਂ ਪਿਓ ਦਾ ਸਾਇਆ ਉੱਠ ਗਿਆ। ਪਿੰਡ ਰਾਮਪੁਰਾ ਨਾਰਾਇਣਪੁਰਾ ਵਿਖੇ ਵਾਟਰ ਵਰਕਸ ਦੀ ਡਿੱਗੀ ਦੇ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈl ਮ੍ਰਿਤਕ ਦੀ ਪਛਾਣ ਦਲੀਪ ਕੁਮਾਰ ਵਜੋਂ ਹੋਈ ਹੈ, ਜਿਸ ਦੀ ਉਮਰ 40-45 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਸ ਦੇ 2 ਮੁੰਡੇ ਅਤੇ 1 ਕੁੜੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਦੇਰ ਰਾਤ ਵਾਪਰਿਆ ਹਾਦਸਾ! ਗੱਡੀ ਦੀਆਂ ਲੱਗੀਆਂ 6 ਪਲਟੀਆਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸਮਾਜ ਸੇਵੀ ਸੰਸਥਾ ਦੀ ਸਹਾਇਤਾ ਨਾਲ ਲਾਸ਼ ਨੂੰ ਡਿੱਗੀ ਵਿਚੋਂ ਬਾਹਰ ਕਢਵਾਇਆ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ। ਮੌਕੇ 'ਤੇ ਜਾਂਚ ਕਰਨ ਪਹੁੰਚੇ ਪੁਲਸ ਮੁਲਾਜ਼ਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਬੋਹਰ ਵਿਖੇ ਪਿੰਡ ਰਾਮਪੁਰਾ ਨਾਰਾਇਣਪੁਰਾ ਵਿਖੇ ਵਾਟਰ ਵਰਕਸ ਦੀ ਡਿੱਗੀ ਦੇ ਵਿਚ ਇਕ ਵਿਅਕਤੀ ਡਿੱਗ ਗਿਆ ਹੈ। ਮੌਕੇ 'ਤੇ ਪਹੁੰਚ ਕੇ ਉਸ ਦੀ ਲਾਸ਼ ਨੂੰ ਬਾਹਰ ਕਢਵਾਇਆ ਗਿਆ ਅਤੇ ਪੋਸਟਮਾਰਟਮ ਦੇ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8