9 ਮਹੀਨਿਆਂ ਤੋਂ ਸਾਉਦੀ ਅਰਬ ਦੀ ਜੇਲ੍ਹ ’ਚ ਬੰਦ ਹੈ ਨੂਰਪੁਰਬੇਦੀ ਦਾ ਵਿਅਕਤੀ, ਪਰਿਵਾਰ ਨੇ ਲਾਈ ਗੁਹਾਰ

10/02/2023 3:54:01 PM

ਨੂਰਪੁਰਬੇਦੀ (ਸੰਜੀਵ ਭੰਡਾਰੀ)- ਜ਼ਿਲ੍ਹਾ ਰੂਪਨਗਰ ਦੇ ਪਿੰਡ ਕੁੰਭੇਵਾਲ ਦਾ 33 ਸਾਲਾ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਗਾਂਧੀ ਸਜ਼ਾ ਪੂਰੀ ਹੋ ਜਾਣ ਦੇ ਬਾਵਜੂਦ ਬੀਤੇ 9 ਮਹੀਨਿਆਂ ਤੋਂ ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਆਪਣੀ ਰਿਹਾਈ ਦਾ ਇੰਤਜ਼ਾਰ ਕਰ ਰਿਹਾ ਹੈ। ਇਧਰ ਭਾਰਤ ’ਚ ਨੌਜਵਾਨ ਦੇ ਪਿਤਾ ਗੁਰਦੀਪ ਸਿੰਘ, ਉਸ ਦੀ ਧਰਮ ਪਤਨੀ ਮਨਦੀਪ ਕੌਰ ਅਤੇ ਉਸ ਦੇ ਛੋਟੇ ਬੱਚੇ ਸੁਰਿੰਦਰ ਸਿੰਘ ਦੀ ਰਿਹਾਈ ਲਈ ਵਾਰ-ਵਾਰ ਗੁਹਾਰ ਲਗਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੁਰਿੰਦਰ ਸਿੰਘ ਜੋ ਕਰੀਬ ਢਾਈ ਸਾਲ ਪਹਿਲਾਂ ਸਾਉਦੀ ਅਰਬ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਡਰਾਈਵਰੀ ਕਰਨ ਲਈ ਗਿਆ ਸੀ। ਜਿੱਥੇ ਕਸੀਮ ਸ਼ਹਿਰ ਦੀ ਇਕ ਕੰਪਨੀ ਵੱਲੋਂ 15 ਜਨਵਰੀ 2023 ਨੂੰ ਸੁਰਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਹੜਤਾਲ ਕਰ ਦਿੱਤੀ ਸੀ, ਜਿਸ ਦੇ ਚਲਦਿਆਂ ਖ਼ਫ਼ਾ ਹੋਏ ਕੰਪਨੀ ਮਾਲਕ ਨੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਕਰਵਾ ਦਿੱਤੀ। ਉੱਥੇ ਦੇ ਥਾਣੇ ’ਚ ਬੰਦ ਸੁਰਿੰਦਰ ਸਿੰਘ ਅਤੇ ਮਾਲਕ ਦੇ ਇਸ਼ਾਰੇ 'ਤੇ ਵਾਰ-ਵਾਰ ਮੁਆਫ਼ੀਨਾਮੇ 'ਤੇ ਦਸਤਕ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਸੀ। ਸੁਰਿੰਦਰ ਸਿੰਘ ਨੇ ਦਸਤਖ਼ਤ ਕਰਨ ਤੋਂ ਮਨਾ ਕੀਤਾ ਤਾਂ ਮਾਲਕ ਵੱਲੋਂ ਉਨ੍ਹਾਂ ਨੂੰ ਕਿਸੇ ਝੂਠੇ ਕੇਸ ’ਚ ਫਸਾ ਕੇ 6 ਮਹੀਨੇ ਦੀ ਕੈਦ ਕਰਵਾ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ

ਪੀੜਤ ਪਰਿਵਾਰ ਨੇ ਕਿਹਾ ਕਿ ਹੁਣ ਤਾਂ ਸਜ਼ਾ ਪੂਰੇ ਹੋਇਆ ਵੀ ਤਿੰਨ ਮਹੀਨੇ ਬੀਤ ਗਏ ਹਨ ਪਰ ਉਨ੍ਹਾਂ ਨੂੰ ਛੱਡਿਆ ਨਹੀਂ ਜਾ ਰਿਹਾ। ਤਾਜ਼ਾ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ’ਤੇ ਉਥੋਂ ਦੀ ਅਦਾਲਤ ਨੇ 3 ਹਜ਼ਾਰ ਰਿਆਲ ਦਾ ਜੁਰਮਾਨਾ ਲਾਇਆ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਤੁਰੰਤ ਇਸ ਮਾਮਲੇ ’ਚ ਦਖ਼ਲ ਦੇ ਕੇ ਆਪਣੇ ਪੁੱਤਰ ਨੂੰ ਛੁਡਾਉਣ ਦੀ ਮੰਗ ਕੀਤੀ ਹੈ। ਇਧਰ ਪੰਜਾਬ ਮੋਰਚੇ ਦੀ ਟੀਮ ਪੀੜਤ ਪਰਿਵਾਰ ਦੇ ਹੱਕ ’ਚ ਉਤਰ ਆਈ ਹੈ। ਪੀੜਤ ਪਰਿਵਾਰ ਦੇ ਘਰ ਪਹੁੰਚੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਸਾਡੇ ਦੇਸ਼ ਦੇ ਸਿਸਟਮ ’ਚ ਅਜੇ ਕਾਫੀ ਕਮੀਆਂ ਹਨ ਜਿਸ ਕਾਰਨ ਸੁਰਿੰਦਰ ਸਿੰਘ ਵਰਗੇ ਸੈਂਕੜੇ ਹਜ਼ਾਰਾਂ ਨੌਜਵਾਨ ਵਿਦੇਸ਼ਾਂ ਦੀਆਂ ਵੱਖ-ਵੱਖ ਜੇਲ੍ਹਾਂ ’ਚ ਇਸੇ ਕਾਰਨ ਬੰਦ ਹਨ । ਇਸ ਮੌਕੇ ਪਿੰਡ ਦੇ ਸਾ. ਸਰਪੰਚ ਮਹਿੰਦਰ ਸਿੰਘ ਕੰਗ ਨੇ ਕਿਹਾ ਕਿ ਪੂਰਾ ਪਿੰਡ ਪਰਿਵਾਰ ਦੇ ਨਾਲ ਇਸ ਵੇਲੇ ਦੁੱਖ ਦੀ ਘੜੀ ’ਚ ਖੜ੍ਹਾ ਹੈ, ਜੋ ਹਰ ਸੰਭਵ ਮਦਦ ਕਰੇਗਾ। ਇਸ ਮੌਕੇ ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਕ੍ਰਿਸ਼ਨ ਕੁਮਾਰ, ਗੁਰਦੀਪ ਸਿੰਘ, ਸੁਰਿੰਦਰ ਸਿੰਘ ਫੌਜੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News