65 ਸਾਲਾ ਵਿਅਕਤੀ ਦਾ ਸ਼ਰਮਨਾਕ ਕਾਰਾ : ਘਰ ’ਚ ਕੰਮ ਕਰਨ ਵਾਲੀ 12 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Sunday, Jul 11, 2021 - 03:41 PM (IST)

65 ਸਾਲਾ ਵਿਅਕਤੀ ਦਾ ਸ਼ਰਮਨਾਕ ਕਾਰਾ : ਘਰ ’ਚ ਕੰਮ ਕਰਨ ਵਾਲੀ 12 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਤਰਨਤਾਰਨ (ਵਿਜੇ) - ਤਰਨਤਾਰਨ ਦੇ ਜੰਡਿਆਲਾ ਰੋਡ ’ਤੇ ਰਹਿੰਦੇ ਇੱਕ 65 ਸਾਲਾ ਘਰ ਦੇ ਮਾਲਿਕ ਵਲੋਂ ਆਪਣੇ ਘਰ ਵਿੱਚ ਕੰਮ ਕਰਨ ਵਾਲੀ 12 ਸਾਲਾ ਕੁੜੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦਾ ਮਾਲਿਕ ਤਰਨਤਾਰਨ ਵਿੱਚ ਅਸਲ ਰਸੂਖ ਰੱਖਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੀੜਤ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਸਥਾਨਕ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਪੀੜਤ ਕੁੜੀ ਦਾ ਹਸਪਤਾਲ ’ਚ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ

ਪੀੜਤ ਕੁੜੀ ਦੇ ਮਾਤਾ-ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੁੜੀ ਪਿਛਲੇ ਤਿੰਨ ਮਹੀਨਿਆਂ ਤੋਂ ਮੁਲਜ਼ਮ ਦੇ ਘਰ ਕੰਮ ਕਰਦੀ ਪਈ ਸੀ ਅਤੇ ਉਥੇ ਹੀ ਰਹਿੰਦੀ ਸੀ। 4-5 ਦਿਨਾਂ ਤੋਂ ਕੁੜੀ ਉਸ ਘਰ ’ਚ ਕੰਮ ਕਰਨ ਨਹੀਂ ਗਈ ਤਾਂ ਮਾਂ ਦੇ ਪੁੱਛਣ ’ਤੇ ਉਸ ਨੇ ਦੱਸਿਆ ਕਿ ਘਰ ਦੇ ਮਾਲਿਕ ਵਲੋਂ ਉਸ ਨਾਲ ਗਲਤ ਕੰਮ ਕੀਤਾ ਗਿਆ ਹੈ, ਜਿਸ ਕਰਕੇ ਉਸਦੇ ਦਰਦ ਹੁੰਦੀ ਰਹਿੰਦੀ ਹੈ। ਪੀੜਤ ਕੁੜੀ ਨੇ ਕਿਹਾ ਕਿ ਜਦੋਂ ਘਰ ਵਿੱਚ ਕੋਈ ਨਹੀਂ ਸੀ ਤਾਂ ਘਰ ਮਾਲਿਕ (ਅੰਕਲ) ਨੇ ਕੁੰਡੀ ਮਾਰ ਕੇ ਉਸ ਨਾਲ ਗਲਤ ਕੰਮ ਕੀਤਾ ਹੈ।  

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਉਧਰ ਇਸ ਮਾਮਲੇ ਬਾਰੇ ਏ.ਐੱਸ.ਆਈ. ਗੱਜਣ ਸਿੰਘ ਨੇ ਕਿਹਾ ਕਿ ਪੀੜਤ ਕੁੜੀ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤ ਦਾ ਮੈਡੀਕਲ ਕਰਵਾ ਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਦੂਜੇ ਪਾਸੇ ਪੀੜਤ ਪਰਿਵਾਰ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ


author

rajwinder kaur

Content Editor

Related News