ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ, ਮੌਕੇ 'ਤੇ ਹੋਇਆ...
Monday, Sep 15, 2025 - 02:52 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਸੋਢਲ ਦੇ ਪ੍ਰੀਤ ਨਗਰ ਵਿੱਚ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਜਿੱਥੇ ਲੋਕਾਂ ਨੇ ਇਕ ਵਿਅਕਤੀ ਨੂੰ 4 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਲਿਜਾਂਦੇ ਹੋਏ ਫੜ ਲਿਆ। ਇਸ ਦੌਰਾਨ ਲੋਕਾਂ ਨੇ ਉਸ ਵਿਅਕਤੀ ਦੀ ਜ਼ਬਰਦਸਤ ਛਿੱਤਰ-ਪਰੇਡ ਕੀਤੀ। ਲੋਕਾਂ ਦਾ ਦੋਸ਼ ਹੈ ਕਿ ਉਕਤ ਵਿਅਕਤੀ ਨੇ 4 ਸਾਲ ਦੀ ਬੱਚੀ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਹੀ ਫੜਿਆ ਗਿਆ। ਇਸ ਦੌਰਾਨ ਲੋਕਾਂ ਨੇ ਉਸ ਵਿਅਕਤੀ ਨੂੰ ਰੱਸੀਆਂ ਨਾਲ ਬੰਨ੍ਹ ਕੇ ਚੱਪਲਾਂ ਨਾਲ ਛਿੱਤਰ-ਪਰੇਡ ਕੀਤੀ। ਲੋਕਾਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਉਸ ਵਿਅਕਤੀ ਨੂੰ ਫੜ ਕੇ ਥਾਣੇ ਲੈ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਂਚ ਅਧਿਕਾਰੀ ਨੇ ਕਿਹਾ ਕਿ ਉਕਤ ਵਿਅਕਤੀ ਬੱਚੀ ਨੂੰ ਸਕੂਲ ਤੋਂ ਆਉਂਦੇ ਸਮੇਂ ਅਗਵਾ ਕਰਕੇ ਭਜਾ ਕੇ ਲੈ ਜਾ ਰਿਹਾ ਸੀ।
ਇਸ ਦੌਰਾਨ ਲੋਕਾਂ ਨੇ ਉਸ ਨੂੰ ਫੜ ਲਿਆ। ਜਦੋਂ ਜਾਂਚ ਅਧਿਕਾਰੀ ਨਾਲ ਬੱਚੀ ਨਾਲ ਛੇੜਛਾੜ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਛੇੜਛਾੜ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੁਲਸ ਨੇ ਦੱਸਿਆ ਕਿ ਸਤਨਾਮ ਕੌਰ ਨੇ ਅਗਵਾ ਦੀ ਸ਼ਿਕਾਇਤ ਦਿੱਤੀ ਹੈ। ਪੀੜਤ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਅਗਵਾ ਦਾ ਜ਼ਿਕਰ ਕੀਤਾ ਗਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ...
ਡਿਵੀਜ਼ਨ ਨੰਬਰ-8 ਦੇ ਐੱਸ. ਐੱਚ. ਓ. ਰਾਜਵਿੰਦਰ ਨੇ ਦੱਸਿਆ ਕਿ ਵਿਜੇ ਨਾਂ ਦੇ ਪ੍ਰਵਾਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ ਕਿ ਉਕਤ ਪ੍ਰਵਾਸੀ ਵੱਲੋਂ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬੱਚੀ ਦਾ ਮੈਡੀਕਲ ਕਰਵਾਉਣ ਮਗਰੋਂ ਅਗਲੇਰੀ ਜਾਂਚ ਕੀਤੀ ਜਾਵੇਗੀ ਅਤੇ ਵੱਖ-ਵੱਖ ਧਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...
ਇਹ ਵੀ ਪੜ੍ਹੋ: ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e