ਸਹੁਰਿਆਂ ਤੋਂ ਪਰਤ ਰਹੇ ਨੌਜਵਾਨ ਨਾਲ ਰਾਹ 'ਚ ਵੀ ਵਾਪਰ ਗਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
Tuesday, May 21, 2024 - 11:37 AM (IST)

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦੇ ਇਲਾਕੇ ’ਚ ਹੋਏ ਸੜਕ ਹਾਦਸੇ ’ਚ 25 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮੌਤ ਹੋ ਗਈ, ਜਿਸ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਧੀ ਦੇ ਸਹੁਰਿਆਂ ਤੋਂ ਆਏ ਫ਼ੋਨ ਨੇ ਕੱਢਿਆ ਮਾਪਿਆਂ ਦਾ ਤ੍ਰਾਹ, ਪਰਿਵਾਰ ਨੇ ਸੜਕ 'ਤੇ ਬਹਿ ਕੇ ਪਾਏ ਕੀਰਨੇ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਪੁੱਤਰ ਜੇਠੂ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬੀਤੀ 18 ਮਈ ਨੂੰ ਸਾਈਕਲ ’ਤੇ ਆਪਣੇ ਸਹੁਰੇ ਪਿੰਡ ਸ਼ਹਿਜ਼ਾਦੀ ਗਿਆ ਸੀ ਅਤੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਇਸ ਹਾਦਸੇ ਵਿਚ ਗੁਰਪ੍ਰੀਤ ਸਿੰਘ ਗੋਪੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਹਾਦਸਾ ਕਰਨ ਵਾਲੇ ਵਾਹਨ ਚਾਲਕ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8