ਪਿੰਡ ਵਾਲਿਆਂ ਨੇ ਕੁੱਟ-ਕੁੱਟ ਕੇ ਮਾਰ ਛੱਡਿਆ ਵਿਅਕਤੀ, ਜਾਣੋ ਕੀ ਹੈ ਪੂਰਾ ਮਾਮਲਾ

Monday, Jul 22, 2024 - 10:40 AM (IST)

ਪਿੰਡ ਵਾਲਿਆਂ ਨੇ ਕੁੱਟ-ਕੁੱਟ ਕੇ ਮਾਰ ਛੱਡਿਆ ਵਿਅਕਤੀ, ਜਾਣੋ ਕੀ ਹੈ ਪੂਰਾ ਮਾਮਲਾ

ਜੋਗਾ (ਗੋਪਾਲ)- ਬੀਤੀ ਰਾਤ ਪਿੰਡ ਅਨੂਪਗੜ੍ਹ ਦੇ ਖੇਤਾਂ ’ਚੋਂ ਟਰਾਂਸਫਾਰਮਰ ਚੋਰੀ ਕਰਨ ਆਏ ਵਿਅਕਤੀਆਂ ਦੀ ਪਿੰਡ ਵਾਸੀਆਂ ਵੱਲੋਂ ਕੁੱਟਮਾਰ ਕਰਨ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਬਾਕੀ ਵਿਅਕਤੀ ਭੱਜਣ ਵਿਚ ਸਫਲ ਹੋ ਗਏ। ਮ੍ਰਿਤਕ ਦੀ ਪਛਾਣ ਧਰਮਿੰਦਰ ਸ਼ਾਹ ਵਾਸੀ ਸੁਨਾਮ ਵਜੋਂ ਹੋਈ ਹੈ। ਜੋਗਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ! ਪੰਜਾਬਣ ਸਣੇ 3 ਵਿਦਿਆਰਥਣਾਂ ਦੀ ਹੋਈ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਸ਼ਨੀਵਾਰ ਅੱਧੀ ਰਾਤ ਨੂੰ ਕੁਝ ਵਿਅਕਤੀ ਪਿੰਡ ਅਨੂਪਗੜ੍ਹ ਦੇ ਖੇਤਾਂ ਵਿਚ ਟਰਾਂਸਫਾਰਮਰ ਚੋਰੀ ਕਰਨ ਲਈ ਪਹੁੰਚੇ। ਪਿੰਡ ਵਾਸੀਆਂ ਨੂੰ ਪਹਿਲਾਂ ਤੋਂ ਹੀ ਇਸ ਦੀ ਭਿਣਕ ਸੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਵਾਰ ਪਿੰਡ ’ਚ ਵਾਪਰ ਚੁੱਕੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 4 ਦੇ ਕਰੀਬ ਇਹ ਵਿਅਕਤੀ ਜਦੋਂ ਪਿੰਡ ਅਨੂਪਗੜ੍ਹ ਦੇ ਖੇਤ ਵਿਚ ਲੱਗਿਆ ਟਰਾਂਸਫਾਰਮਰ ਚੋਰੀ ਕਰਨ ਲੱਗੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ।

ਤਿੰਨ ਵਿਅਕਤੀ ਭੀੜ ਤੋਂ ਬਚ ਕੇ ਭੱਜਣ ’ਚ ਸਫਲ ਹੋ ਗਏ, ਜਦਕਿ ਧਰਮਿੰਦਰ ਸ਼ਾਹ ਵਾਸੀ ਸੁਨਾਮ ਲੋਕਾਂ ਦੇ ਅੜਿੱਕੇ ਆ ਗਿਆ। ਲੋਕਾਂ ਨੇ ਉਸ ਦਾ ਬੁਰੀ ਤਰ੍ਹਾਂ ਕੁਟਾਪਾ ਚਾੜਿਆ। ਕੁੱਟਮਾਰ ਦੌਰਾਨ ਉਸ ਦੀ ਮੌਤ ਹੋ ਗਈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਇਹ ਘਟਨਾਵਾਂ ਕਾਫੀ ਸਮੇਂ ਤੋਂ ਵਾਪਰ ਰਹੀਆਂ ਹਨ, ਇਸ ਬਾਰੇ ਪੁਲਸ ਨੂੰ ਜਾਣੂ ਵੀ ਕਰਵਾਇਆ ਗਿਆ ਸੀ ਪਰ ਪੁਲਸ ਵੱਲੋਂ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ।

ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਪਤਨੀ, ਸਾਲੀ ਅਤੇ ਭਤੀਜੇ ਨੂੰ ਕੁਹਾੜੀ ਨਾਲ ਵੱਢਿਆ! ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਥਾਣਾ ਜੋਗਾ ਦੇ ਨਵੇਂ ਮੁਖੀ ਗੁਰਤੇਜ ਸਿੰਘ ਸੰਧੂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਫਰਾਰ ਹੋਏ ਵਿਅਕਤੀਆਂ ਦੀ ਪਛਾਣ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਜੋਗਾ ਦੇ ਮੁਖੀ ਨੇ ਦੱਸਿਆ ਕਿ ਧਰਮਿੰਦਰ ਸ਼ਾਹ ਵਾਸੀ ਸੁਨਾਮ ਦੀ ਕੁੱਟਮਾਰ ਕਾਰਨ ਮੌਤ ਹੋ ਗਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਤਨੀ ਸੁਨੀਤਾ ਰਾਣੀ ਦੇ ਬਿਆਨਾਂ ’ਤੇ ਜੋਗਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News