ਵਿਅਕਤੀ ਨੇ ਔਰਤ ਦੀ ਦੁਕਾਨ ’ਤੇ ਜਾ ਕੇ ਮੋਟਰਸਾਈਕਲ ਸਣੇ ਖੁਦ ਨੂੰ ਲਾ ਲਈ ਅੱਗ, ਜਾਣੋ ਕੀ ਹੈ ਪੂਰਾ ਮਾਮਲਾ

Thursday, Sep 14, 2023 - 11:27 PM (IST)

ਵਿਅਕਤੀ ਨੇ ਔਰਤ ਦੀ ਦੁਕਾਨ ’ਤੇ ਜਾ ਕੇ ਮੋਟਰਸਾਈਕਲ ਸਣੇ ਖੁਦ ਨੂੰ ਲਾ ਲਈ ਅੱਗ, ਜਾਣੋ ਕੀ ਹੈ ਪੂਰਾ ਮਾਮਲਾ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਕੈਂਟ 'ਚ ਇਕ ਵਿਅਕਤੀ ਨੇ ਜਬਰ-ਜ਼ਨਾਹ ਦੇ ਝੂਠੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਤੋਂ ਤੰਗ ਆ ਕੇ ਧਮਕਾਉਣ ਵਾਲੀ ਔਰਤ ਦੀ ਦੁਕਾਨ ’ਤੇ ਜਾ ਕੇ ਆਪਣੇ ਮੋਟਰਸਾਈਕਲ ਸਮੇਤ ਖੁਦ ਨੂੰ ਅੱਗ ਲਗਾ ਲਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਅੱਗ ਇੰਨੀ ਬੁਰੀ ਤਰ੍ਹਾਂ ਫੈਲ ਗਈ ਕਿ ਇਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਬੁਲਾਉਣਾ ਪਿਆ। ਜ਼ਖ਼ਮੀ ਵਿਅਕਤੀ ਓਮ ਪ੍ਰਕਾਸ਼ ਬਾਂਸਲ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲਸ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਘਪਲੇ 'ਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫ਼ਤਾਰ

ਜ਼ਖ਼ਮੀ ਵਿਅਕਤੀ ਨੇ ਦੋਸ਼ ਲਾਇਆ ਕਿ ਇਕ ਔਰਤ ਤੇ ਉਸ ਦਾ ਸਾਥੀ ਉਸ ਨੂੰ ਜਬਰ-ਜ਼ਨਾਹ ਦੇ ਮਾਮਲੇ ’ਚ ਫਸਾਉਣ ਦੇ ਨਾਂ ’ਤੇ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 15 ਲੱਖ ਰੁਪਏ ਦੀ ਮੰਗ ਕਰ ਰਹੇ ਸਨ, ਜਿਸ ਕਾਰਨ ਉਹ ਤੇ ਉਸ ਦਾ ਪਰਿਵਾਰ ਪ੍ਰੇਸ਼ਾਨ ਹੈ। ਇਸ ਦੌਰਾਨ ਥਾਣਾ ਕੈਂਟ ਫਿਰੋਜ਼ਪੁਰ ਦੇ ਐੱਸ.ਐੱਚ.ਓ. ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਦੇ ਪਿੱਛੇ ਕੀ ਕਾਰਨ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News