ਪੰਜਾਬ ''ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ''ਤਾ ਕਾਰ ''ਚ ਬੈਠਾ ਵਿਅਕਤੀ

Thursday, Apr 16, 2026 - 10:36 AM (IST)

ਪੰਜਾਬ ''ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ''ਤਾ ਕਾਰ ''ਚ ਬੈਠਾ ਵਿਅਕਤੀ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਪਿੰਡ ਭੁੱਲਰ 'ਚ ਇਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰੇਆਮ ਗੋਲੀਆਂ ਮਾਰ ਕੇ ਕਾਰ 'ਚ ਬੈਠੇ ਇਕ ਵਿਅਕਤੀ ਦਾ ਕਤਲ ਕੀਤਾ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ

 ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ‘ਤੇ ਸਵਾਰ ਹਮਲਾਵਰ ਮੌਕੇ ‘ਤੇ ਪਹੁੰਚੇ ਜਿਨ੍ਹਾਂ ਗੱਡੀ ਵਿੱਚ ਬੈਠੇ ਮਨਜੀਤ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ‘ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ ਰਫੂ-ਚੱਕਰ

ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ ਜਿਸ ਤੋਂ ਬਾਅਦ ਇਨ੍ਹਾਂ 'ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਤੋਂ ਬਾਅਦ ਉਸ ਦਾ ਰੰਜਿਸ਼ ਤਹਿਤ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪੁਲਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਕਿ ਪੁਰਾਣੀ ਰੰਜਿਸ਼ ਦਾ  ਹੈ, ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਖੋਲ ਵੀ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News