ਮਾਨਸਿਕ ਪਰੇਸ਼ਾਨੀ ਕਾਰਨ ਵਿਅਕਤੀ ਨੇ ਨਿਗਲੀ ਸਪਰੇਅ, ਮੌਤ
Monday, Jul 01, 2024 - 10:56 AM (IST)

ਅਬੋਹਰ (ਸੁਨੀਲ) : ਨੇੜਲੇ ਪਿੰਡ ਹਿੰਮਤਪੁਰਾ ਦੇ ਵਸਨੀਕ ਇਕ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ।
ਜਾਣਕਾਰੀ ਅਨੁਸਾਰ 56 ਸਾਲਾ ਵਿਜੇ ਪਾਲ ਪੁੱਤਰ ਨਰਾਇਣ ਰਾਮ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਬੀਤੇ ਦਿਨ ਉਸ ਨੇ ਖੇਤ ਵਿਚ ਜਾ ਕੇ ਸਪਰੇਅ ਨਿਗਲ ਲਈ। ਪਤਾ ਲੱਗਣ ’ਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਸਰਕਾਰੀ ਹਸਪਤਾਲ ਲੈ ਗਏ, ਜਿਥੋਂ ਉਸ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।
ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਧਾਰਾ-174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।