ਮਾਮਲਾ ਕੈਦੀਆਂ ਦੀ ਵਾਇਰਲ ਵੀਡੀਓ ਦਾ: ਬਠਿੰਡਾ ਜੇਲ੍ਹ 'ਚ ਮੋਬਾਇਲ ਪਹੁੰਚਾਉਣ ਵਾਲੇ ਨੇ ਕੀਤਾ ਸਰੰਡਰ

05/08/2023 11:14:56 AM

ਬਠਿੰਡਾ (ਵਰਮਾ) : ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਫੋਨ ਦੇਣ ਵਾਲੇ ਮੁਲਜ਼ਮ ਨੇ ਖ਼ੁਦ ਨੂੰ ਪੁਲਸ ਨੂੰ ਸਰੰਡਰ ਕਰ ਦਿੱਤਾ ਹੈ। ਜਿਸ ਤਹਿਤ ਥਾਣਾ ਕੈਂਟ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਕੈਦੀਆਂ ਨੇ ਜੇਲ੍ਹ ਅੰਦਰੋਂ ਇਕ ਵੀਡੀਓ ਵਾਇਰਲ ਕਰ ਕੇ ਜੇਲ੍ਹ ਪ੍ਰਬੰਧਕਾਂ ’ਤੇ ਜੇਲ੍ਹ ’ਚ ਮੋਬਾਇਲ ਅਤੇ ਨਸ਼ੇ ਵੇਚਣ ਦਾ ਦੋਸ਼ ਲਗਾਇਆ ਸੀ। ਇਸ ਸਬੰਧੀ ਪੁਲਸ ਨੇ ਦਰਜਨ ਤੋਂ ਵੱਧ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 

ਇਹ ਵੀ ਪੜ੍ਹੋ- ਪੈਸਿਆਂ ਦੇ ਲੈਣ-ਦੇਣ ਤੋਂ ਦੁਖ਼ੀ ਫਰੀਦਕੋਟ ਦੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਥਾਣਾ ਕੈਂਟ ਦੇ ਐੱਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਵਿਅਕਤੀਆਂ ਨੂੰ ਮੋਬਾਇਲ ਫੋਨ ਪਹੁੰਚਾਉਣ ਵਾਲੇ ਮੁਲਜ਼ਮਾਂ ਵਿੱਚੋਂ ਇਕ ਨੇ ਆਪਣੇ ਆਪ ਨੂੰ ਪੁਲਸ ਸਾਹਮਣੇ ਪੇਸ਼ ਕੀਤਾ ਹੈ। ਉਕਤ ਮੁਲਜ਼ਮ ਆਪਣੇ ਕੁਝ ਸਾਥੀਆਂ ਦੀ ਮਦਦ ਨਾਲ ਜੇਲ੍ਹ ਵਿਚ ਮੋਬਾਇਲ ਪਹੁੰਚਾਉਂਦਾ ਸੀ। ਇਸ ਸਬੰਧੀ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਠਿੰਡਾ ਨੂੰ ਵੱਡੀ ਸੌਗਾਤ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ, ਜਲਦ ਸ਼ੁਰੂ ਹੋਣ ਜਾ ਰਿਹਾ ਇਹ ਪ੍ਰਾਜੈਕਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto