ਕਿਸਾਨੀ ਸੰਘਰਸ਼ ''ਚ ਸ਼ਾਮਲ ਹੋਣ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮਿਲੀ ਦਰਦਨਾਕ ਮੌਤ

02/21/2024 7:11:43 PM

ਲੋਹੀਆਂ ਖ਼ਾਸ (ਰਾਜਪੂਤ)- ਲੋਹੀਆਂ ਖ਼ਾਸ (ਰਾਜਪੂਤ)- ਕਿਸਾਨੀ ਸੰਘਰਸ਼ ਵਾਸਤੇ ਸ਼ੰਭੂ ਬੈਰੀਅਰ ਲਈ ਰਵਾਨਾ ਹੋਏ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ। ਹਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ ਸ਼ੰਭੂ ਬੈਰੀਅਰ ਵਿਖੇ ਲੱਗੇ ਕਿਸਾਨੀ ਮੋਰਚੇ ’ਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਤਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।  ਹਰਦੀਪ ਸਿੰਘ ਨੇ ਬੀਤੇ ਦਿਨੀਂ ਤਕਰੀਬਨ ਸ਼ਾਮ 7 ਵਜੇ ਸ਼ਾਹਕੋਟ ਤੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ’ਚ ਜਾ ਰਹੇ ਜਥੇ ਨਾਲ ਸ਼ੰਭੂ ਬੈਰੀਅਰ ਵਿਖੇ ਲੱਗੇ ਕਿਸਾਨੀ ਮੋਰਚੇ ’ਚ ਸ਼ਾਮਲ ਹੋਣ ਜਾਣਾ ਸੀ।

ਇਹ ਵੀ ਪੜ੍ਹੋ: ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ

ਇਸ ਲਈ ਉਹ ਘਰੋਂ ਤਿਆਰ ਹੋ ਕੇ ਸ਼ਾਹਕੋਟ ਜਾ ਰਿਹਾ ਸੀ ਪਰ ਰਸਤੇ ਦੇ ਵਿਚਕਾਰ ਕੰਬਾਈਨ ਖੜ੍ਹੀ ਸੀ ਅਤੇ ਕੰਬਾਈਨ ਦੇ ਪਿੱਛੇ ਬਚਾਅ ਵਾਸਤੇ ਕੋਈ ਵੀ ਬੰਦੋਬਸਤ ਨਹੀਂ ਕੀਤਾ ਹੋਇਆ ਸੀ ਅਤੇ ਕਿਸੇ ਤਰ੍ਹਾਂ ਦਾ ਕੋਈ ਰਿਫਲੈਕਟਰ ਵੀ ਨਹੀਂ ਸੀ। ਜ਼ਿਕਰਯੋਗ ਹੈ ਕਿ ਇਸ ਦਿਨ ਕੰਬਾਈਨ ਮਾਲਕਾਂ ਮਨੋਹਰ ਲਾਲ ਪਿੰਡ ਦਾਨੇਵਾਲ ਦੀ ਲਾਪਰਵਾਹੀ ਕਾਰਨ ਹੋਰ ਵੀ ਐਕਸੀਡੈਂਟ ਹੋਏ ਪਰ ਕੰਬਾਈਨ ਮਾਲਕਾਂ ਵੱਲੋ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਕੋਈ ਵੀ ਬਚਾਅ ਕਾਰਜ ਨਹੀਂ ਕੀਤਾ ਗਿਆ। ਇਸ ਕਰਕੇ ਹਰਦੀਪ ਸਿੰਘ ਸਿੱਧਾ ਕੰਬਾਈਨ ਨਾਲ ਜਾ ਟਕਰਾਇਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਆਪਣੇ ਪਿੱਛੇ 4 ਨਿੱਕੇ-ਨਿੱਕੇ ਬੱਚਿਆਂ ਨੂੰ ਬੇਸਹਾਰਾ ਛੱਡ ਗਿਆ। ਮ੍ਰਿਤਕ ਦਾ ਅੰਤਿਮ ਸੰਸਕਾਰ ਮੰਗਲਵਾਰ ਪਿੰਡ ਰਾਮਪੁਰ ਵਿਖੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:  ਜੈਕਾਰਿਆਂ ਦੀ ਗੂੰਜ 'ਚ ਵਾਰਾਣਸੀ ਲਈ ਵਿਸ਼ੇਸ਼ ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਅੱਜ ਹੋਵੇਗੀ ਰਵਾਨਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri