ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Thursday, Aug 22, 2024 - 06:33 PM (IST)
ਅੰਮ੍ਰਿਤਸਰ (ਸੰਜੀਵ)- ਬੀਤੇ ਦਿਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ । ਇਸ ਮਾਮਲੇ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਜਿਸ 'ਚ ਪੁਲਸ ਨੇ ਮਾਮਲੇ ਦੇ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਪੁਲਸ ਦਾ ਮੁਲਾਜ਼ਮ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਦੱਸ ਦੇਈਏ ਕਿ ਪੁਲਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ 'ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਸ ਦੇ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ ਸਨ। ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਪੰਜਾਬ ਪੁਲਸ ਦਾ ਦਰਜਾ ਚਾਰ ਮੁਲਾਜ਼ਮ ਹੈ। ਜਿਸ ਨੂੰ ਪੁਲਸ ਲਾਈਨ ਫਿਰੋਜ਼ਪੁਰ ਤੋਂ ਕਾਬੂ ਕਰ ਲਿਆ ਹੈ। ਇਸ ਮਾਮਲੇ 'ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਸ ਵੱਲੋਂ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਈਮੇਲ ਰਾਹੀਂ ਮਿਲੀ ਸੀ ਧਮਕੀ
ਸ਼ੁਭਮ ਕਪੂਰ ਅਸਿਸਟੈਂਟ ਮੈਨੇਜਰ ਸਕਿਓਰਿਟੀ ਇੰਡੀਗੋ ਏਅਰਲਾਈਨ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਏਅਰਲਾਈਨ ਨੂੰ ਇੱਕ 14 ਅਗਸਤ ਨੂੰ ਮਿਲੀ ਈਮੇਲ ਮਿਲੀ ਸੀ। ਈਮੇਲ 'ਚ ਕਿਹਾ ਗਿਆ ਸੀ ਕਿ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ 'ਤੇ ਹਵਾਈ ਅੱਡੇ 'ਤੇ ਬੰਬ ਸੁੱਟਿਆ ਜਾਵੇਗਾ ਅਤੇ ਹਵਾਈ ਅੱਡੇ 'ਤੇ ਵੱਖ-ਵੱਖ ਥਾਵਾਂ 'ਤੇ ਬੰਬ ਲਗਾਏ ਗਏ ਸਨ। ਉਸ ਨੂੰ 1 ਕਰੋੜ ਰੁਪਏ ਦਿੱਤੇ ਜਾਣ ਨਹੀਂ ਤਾਂ ਉਹ ਬੰਬ ਧਮਾਕੇ ਕਰੇਗਾ। ਇਸ ਤੋਂ ਪਹਿਲਾਂ ਏਅਰਲਾਈਨ ਵੱਲੋਂ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਬਾਅਦ ਵਿੱਚ 16 ਅਗਸਤ ਨੂੰ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8