ਚਾਈਨਾ ਡੋਰ ਵੇਚਣ ਜਾ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ

Tuesday, Dec 10, 2024 - 01:24 PM (IST)

ਚਾਈਨਾ ਡੋਰ ਵੇਚਣ ਜਾ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ

ਲੁਧਿਆਣਾ (ਰਾਜ): ਲੋਹੜੀ ਦਾ ਤਿਉਹਾਰ ਅਜੇ 1 ਮਹੀਨਾ ਦੂਰ ਹੈ, ਪਰ ਇਸ ਤੋਂ ਪਹਿਲਾਂ ਹੀ ਜਾਨਲੇਵਾ ਚਾਈਨਾ ਡੋਰ ਦਾ ਕਾਰੋਬਾਰ ਸ਼ੁਰੂ ਵੀ ਹੋ ਗਿਆ ਹੈ। ਪੁਲਸ ਵੱਲੋਂ ਬਾਰ-ਬਾਰ ਚੇਤਾਵਨੀ ਦੇਣ 'ਤੇ ਵੀ ਇਸ ਦੇ ਕਾਰੋਬਾਰੀ ਇਹ ਡੋਰ ਵੇਚਣ ਤੋਂ ਨਹੀਂ ਹੱਟ ਰਹੇ। ਪੁਲਸ ਵੱਲੋਂ ਵੀ ਹੁਣ ਤੋਂ ਹੀ ਇਨ੍ਹਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ

ਇਸੇ ਤਹਿਤ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ ਚਾਈਨਾ ਡੋਰ ਵੇਚਣ ਜਾ ਰਹੇ ਨੌਜਵਾਨ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅਭਿਸ਼ੇਕ ਵਰਮਾ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿਚੋਂ ਪਲਾਸਟਿਕ ਡੋਰ ਦੇ 4 ਗੱਟੂ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News