ਪਿੰਡ ਸਤੋਜ ’ਚ ਖ਼ਾਲਿਸਤਾਨੀ ਨਾਅਰੇ ਲਿਖਣ ਤੇ ਝੰਡਾ ਚੜ੍ਹਾਉਣ ਦੇ ਮਾਮਲੇ ’ਚ 6 ਵਿਅਕਤੀ ਗ੍ਰਿਫ਼ਤਾਰ
Friday, Feb 28, 2025 - 11:23 AM (IST)

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਬੇਦੀ, ਯਾਦਵਿੰਦਰ)- ਸੰਗਰੂਰ ਪੁਲਸ ਨੇ ਜ਼ਿਲ੍ਹੇ ਦੇ ਪਿੰਡ ਸਤੋਜ ਵਿਖੇ 12 ਫ਼ਰਵਰੀ ਨੂੰ ਖ਼ਾਲਿਸਤਾਨ ਪੱਖੀ ਨਾਅਰੇ ਲਿਖ ਕੇ ਆਮ ਲੋਕਾਂ ’ਚ ਸਹਿਮ ਪੈਦਾ ਕਰਨ ਵਾਲੀ ਵਾਰਦਾਤ ਨੂੰ ਟਰੇਸ ਕਰਦਿਆਂ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਸੀਨੀਅਰ ਕਪਤਾਨ ਪੁਲਸ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਧਰਮਗੜ੍ਹ ਵਿਖੇ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਦਰਜ ਹੋਇਆ ਕਿ ਪਿੰਡ ਸਤੋਜ ਵਿਖੇ ਖ਼ਾਲਿਸਤਾਨ ਬਾਰੇ ਅਤੇ ਹੋਰ ਨਾਅਰੇ ਲਿਖੇ ਹੋਏ ਹਨ ਅਤੇ ਇਕ ਕੇਸਰੀ ਰੰਗ ਦਾ ਝੰਡਾ, ਜਿਸ ’ ਤੇ ਖ਼ਾਲਿਸਤਾਨ ਲਿਖਿਆ ਹੋਇਆ ਹੈ ਲੱਗਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਇਸ ਸਬੰਧੀ ਗੁਰਪਤਵੰਤ ਸਿੰਘ ਪੰਨੂ, ਜਿਸ ਨੇ ਐੱਸ.ਐੱਫ.ਜੇ. ਨਾਂ ਦਾ ਇਕ ਸੰਗਠਨ ਬਣਾਇਆ ਹੋਇਆ ਹੈ, ਜੋ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਐਲਾਨਿਆ ਗਿਆ ਹੈ, ਦੇ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵੀ ਵਾਇਰਲ ਕੀਤੀ ਗਈ ਸੀ। ਉਨ੍ਹਾਂ ਦੱਸਿਆ ਦੌਰਾਨੇ ਤਫਤੀਸ਼ ਮੁਕੱਦਮੇ ਨੂੰ ਟਰੇਸ ਕਰਨ ਲਈ ਪਲਵਿੰਦਰ ਸਿੰਘ ਚੀਮਾ, ਕਪਤਾਨ ਪੁਲਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਪ੍ਰਿਥਵੀ ਸਿੰਘ ਚਹਿਲ, ਉਪ ਕਪਤਾਨ ਪੁਲਸ ਸਬ ਡਵੀਜ਼ਨ ਦਿੜ੍ਹਬਾ ਅਤੇ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਥਾਣੇਦਾਰ ਗੁਰਪਾਲ ਸਿੰਘ ਮੁੱਖ ਅਫਸਰ ਥਾਣਾ ਧਰਮਗੜ੍ਹ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ ਮੁਕੱਦਮਾ ਟਰੇਸ ਕਰ ਕੇ 6 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਕ ਕਖਿਤ ਦੋਸ਼ੀ ਗੁਰਪਤਵੰਤ ਸਿੰਘ ਪੰਨੂ ਦੀ ਗ੍ਰਿਫ਼ਤਾਰੀ ਬਾਕੀ ਹੈ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਜਗਰਾਜ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਬੀਰੋਕੇ ਕਲਾਂ ਥਾਣਾ ਸਦਰ ਬੁਢਲਾਡਾ ਜ਼ਿਲ੍ਹਾ ਮਾਨਸਾ, ਗੁਰਮੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਟਿੱਬਿਆਂ ਵਾਲੀ ਬਸਤੀ ਬੀਰੋਕੇ ਕਲਾਂ ਜ਼ਿਲ੍ਹਾ ਮਾਨਸਾ, ਅੰਮ੍ਰਿਤਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਦੂਲੇਵਾਲ ਥਾਣਾ ਫੂਲ ਜ਼ਿਲਾ ਬਠਿੰਡਾ, ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਦੂਲੇਵਾਲ ਥਾਣਾ ਫੂਲ ਜ਼ਿਲਾ ਬਠਿੰਡਾ, ਬਲਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਚਾਉਂਕੇ ਜ਼ਿਲਾ ਬਠਿੰਡਾ, ਅੰਤਰਵੀਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਚਾਉਕੇ ਜ਼ਿਲਾ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਐੱਸ. ਐੱਸ. ਪੀ. ਚਾਹਲ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਵਰਤਿਆ ਮੋਟਰਸਾਈਕਲ ਮਾਰਕਾ ਹੀਰੋ ਹਾਂਡਾ, ਵਰਤੇ ਗਏ ਮੋਬਾਈਲ ਫੋਨ, ਪੇਟ ਸਪਰੇ ਕੇਨ ਜਿੰਨਾ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਕੇਸਰੀ ਰੰਗ ਦਾ ਝੰਡਾ ਜਿਸ ’ਤੇ ਐੱਸ.ਐੱਫ.ਜੇ. ਲਿਖਿਆ ਹੋਇਆ ਆਦਿ ਬਰਾਮਦ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8