ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ

06/09/2023 10:22:33 PM

ਦਸੂਹਾ (ਝਾਵਰ, ਨਾਗਲਾ) : ਦਸੂਹਾ ਦੇ ਪਿੰਡ ਪਵੇ ਵਿਖੇ ਰਾਤ 8:15 ਵਜੇ ਦੇ ਕਰੀਬ ਕਾਰ ਸਵਾਰ 4-5 ਵਿਅਕਤੀਆਂ ਨੇ ਇਸੇ ਪਿੰਡ ਦੇ ਲਖਬੀਰ ਸਿੰਘ ਪੁੱਤਰ ਪਰਮਿੰਦਰ ਸਿੰਘ ’ਤੇ ਗੋਲ਼ੀਆਂ ਚਲਾ ਦਿੱਤੀਆਂ। ਸਿਵਲ ਹਸਪਤਾਲ ਦਸੂਹਾ ’ਚ ਜ਼ੇਰੇ ਇਲਾਜ ਲਖਬੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਗੁਰਪ੍ਰੀਤ ਸਿੰਘ ਬੰਟੀ ਪੁੱਤਰ ਬਹਾਦਰ ਸਿੰਘ ਵਾਸੀ ਜਲੋਟਾ (ਦਸੂਹਾ) ਨੇ ਉਸ ’ਤੇ ਗੋਲ਼ੀਆਂ ਚਲਾਈਆਂ, ਜਿਸ ਤੋਂ ਬਾਅਦ ਉਹ ਰੌਲਾ ਪਾਉਂਦੇ ਹੋਏ ਭੱਜ ਗਏ।

ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ

ਗੋਲ਼ੀ ਉਸ ਦੇ ਪੇਟ ਵਿਚ ਲੱਗੀ ਹੋਣ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ । ਇਲਾਜ ਅਧੀਨ ਲਖਬੀਰ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ  ਇਨ੍ਹਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)


Manoj

Content Editor

Related News