ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ ਹੋਇਆ ਨੋਟਿਸ, ਪੜ੍ਹ ਲਵੋ ਕੀ ਹਨ ਹੁਕਮ
Saturday, Aug 15, 2026 - 05:54 PM (IST)
ਪਟਿਆਲਾ (ਮਨਦੀਪ ਜੋਸਨ) : ਨਗਰ ਨਿਗਮ ਵੱਲੋਂ ਸ਼ਹਿਰ ਦੀ ਹਦੂਦ ਅੰਦਰ ਪਾਲਤੂ ਕੁੱਤੇ ਰੱਖਣ ਵਾਲੇ ਵਸਨੀਕਾਂ ਲਈ ਅਹਿਮ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ। ਨਿਗਮ ਪ੍ਰਸ਼ਾਸਨ ਨੇ ਹਦਾਇਤ ਕੀਤੀ ਕਿ ਨਿਗਮ ਖੇਤਰ ਅਧੀਨ ਜਿਨ੍ਹਾਂ ਵੀ ਵਸਨੀਕਾਂ ਨੇ ਆਪਣੇ ਘਰਾਂ ’ਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦੀ ਰਜਿਸਟ੍ਰੇਸ਼ਨ ਨਗਰ ਨਿਗਮ ਕੋਲ ਕਰਵਾਉਣੀ ਯਕੀਨੀ ਬਣਾਉਣ। ਸਿਹਤ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਾਸੀਆਂ ਦੀ ਸੁਵਿਧਾ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਨਲਾਈਨ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਪਾਲਤੂ ਕੁੱਤਿਆਂ ਦੇ ਮਾਲਕ ਪੰਜਾਬ ਸਰਕਾਰ ਦੇ ਪੋਰਟਲ https://mseva.lgpunjab.gov.in/digit-ui/citizen/ptr-home ’ਤੇ ਜਾ ਕੇ ਆਸਾਨੀ ਨਾਲ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਨਿਗਮ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਪੁੱਛਗਿੱਛ ਲਈ ਹੈਲਪਲਾਈਨ ਨੰਬਰ 1800-180-2808 ਜਾਂ ਈ-ਮੇਲ Healthbranchmcpta@gmail.com ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਦਿਆਂ ਜਲਦ ਤੋਂ ਜਲਦ ਆਪਣੇ ਪਾਲਤੂ ਜਾਨਵਰਾਂ ਦਾ ਇੰਦਰਾਜ ਕਰਵਾਉਣ। ਜੇਕਰ ਕੋਈ ਵਿਅਕਤੀ ਇਸ ਬਾਰੇ ਜਾਣਕਾਰੀ ਜਾਂ ਰਜਿਸਟ੍ਰੇਸ਼ਨ ਕਰਵਾਉਣਾ ਚਾਹੁੰਦਾ ਹੈ ਤਾਂ ਸਿੱਧੇ ਤੌਰ ’ਤੇ ਨਿਗਮ ਦੀ ਹੈਲਥ ਸ਼ਾਖਾ ’ਚ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
