ਲੁਧਿਆਣਾ : ਸਿਟੀ ਸੈਂਟਰ ਘੋਟਾਲੇ 'ਚ ਕੈਪਟਨ ਅਮਰਿੰਦਰ ਸਿੰਘ ਖਿਲਾਫ ਪਟੀਸ਼ਨ ਦਾਇਰ

09/16/2017 12:16:04 PM

ਲੁਧਿਆਣਾ (ਹਿਤੇਸ਼) : ਸਿਟੀ ਸੈਂਟਰ ਘੋਟਾਲਾ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਇਸ ਮਾਮਲੇ 'ਚ ਕੈਪਟਨ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ, ਜਿਸ ਦੇ ਖਿਲਾਫ ਸਿਮਰਜੀਤ ਸਿੰਘ ਬੈਂਸ ਨੇ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ 7 ਅਕਤੂਬਰ ਨੂੰ ਹੋਣੀ ਹੈ।


Related News