ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਖਿਲਾਫ ਪੰਜਾਬ ਸਰਕਾਰ ਨੂੰ ਹਾਈਕੋਰਟ ''ਚ ਚੁਣੌਤੀ

Tuesday, Sep 10, 2019 - 02:00 PM (IST)

ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਖਿਲਾਫ ਪੰਜਾਬ ਸਰਕਾਰ ਨੂੰ ਹਾਈਕੋਰਟ ''ਚ ਚੁਣੌਤੀ

ਚੰਡੀਗੜ੍ਹ (ਵਰੁਣ) : ਪੰਜਾਬ ਸਰਕਾਰ ਵਲੋਂ ਆਪਣੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਖਿਲਾਫ  ਇਸ ਮਾਮਲੇ ਸਬੰਧੀ ਵਕੀਲ ਜਗਮੋਹਨ ਭੱਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਅਤੇ ਇਹ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ। ਵਕੀਲ ਜਗਮੋਹਨ ਭੱਟੀ ਨੇ ਹਾਈਕੋਰਟ 'ਚ ਇਸ ਮਾਮਲੇ ਖਿਲਾਫ ਪਟੀਸ਼ਨ ਦਾਇਰ ਕਰਵਾਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ 15 ਫੀਸਦੀ ਤੋਂ ਵੱਧ ਕੈਬਨਿਟ ਰੈਂਕ ਨਹੀਂ ਦਿੱਤਾ ਜਾ ਸਕਦਾ।

ਜਗਮੋਹਨ ਭੱਟੀ ਨੇ ਕਿਹਾ ਕਿ ਮੁੱਖ ਸੱਕਤਰ ਕੋਲ ਨਿਯੁਕਤੀ ਦੇ ਅਜਿਹੇ ਨਿਰਦੇਸ਼ ਜਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਸਬੰਧੀ ਜਾਂਚ ਤੋਂ ਬਾਅਦ ਪਟੀਸ਼ਨ 'ਤੇ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇ ਕੇ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।


author

Babita

Content Editor

Related News