214 ਜੰਗੀ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਦਫਤਰ ''ਚ ਪਟੀਸ਼ਨ ਦਾਇਰ

11/03/2017 6:30:42 AM

ਜਲੰਧਰ (ਧਵਨ)  - 214 ਜੰਗੀ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਆਰ. ਟੀ. ਆਈ. ਐਕਟੀਵਿਸਟ ਡਾਲਚੰਦ ਪੰਵਾਰ ਨੇ ਪ੍ਰਧਾਨ ਮੰਤਰੀ ਦਫਤਰ ਵਿਚ ਪਟੀਸ਼ਨ ਦਾਇਰ ਕਰਦਿਆਂ ਪੁੱਛਿਆ ਹੈ ਕਿ ਜੰਗੀ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਵਲੋਂ ਕੀ ਕਦਮ ਚੁੱਕੇ ਗਏ ਹਨ? ਪ੍ਰਧਾਨ ਮੰਤਰੀ ਦਫਤਰ ਨੇ ਆਰ. ਟੀ. ਆਈ. ਐਕਟੀਵਿਸਟ ਪੰਵਾਰ ਦੀ ਪਟੀਸ਼ਨ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਭੇਜ ਦਿੱਤਾ ਹੈ। ਪ੍ਰਧਾਨ ਮੰਤਰੀ ਦਫਤਰ ਦਾ ਕਹਿਣਾ ਸੀ ਕਿ ਕਿਉਂਕਿ ਇਹ ਮਾਮਲਾ ਵਿਦੇਸ਼ ਮੰਤਰਾਲਾ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਬਾਰੇ ਵਿਦੇਸ਼ ਮੰਤਰਾਲਾ ਹੀ ਸਹੀ ਜਾਣਕਾਰੀ ਦੇ ਸਕਦਾ ਹੈ। ਆਰ. ਟੀ. ਆਈ. ਐਕਟੀਵਿਸਟ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਵਾਲ ਦਾ ਜਵਾਬ ਇੰਟਰਨੈੱਟ 'ਤੇ ਦੇਖ ਸਕਦੇ ਹਨ। ਆਰ. ਟੀ. ਆਈ. ਐਕਟੀਵਿਸਟ ਨੂੰ ਰਜਿਸਟਰਡ ਨੰਬਰ ਪੀ. ਐੱਮ. ਓ. ਪੀ. ਜੀ./ ਡੀ./ 2017/ 0467979 ਦਿੱਤਾ ਗਿਆ ਹੈ।