ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁਦ ਨਹੀਂ ਚੁਣ ਸਕਦਾ: ਪੰਜਾਬ ਤੇ ਹਰਿਆਣਾ ਹਾਈ ਕੋਰਟ

Saturday, May 16, 2026 - 08:53 AM (IST)

ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁਦ ਨਹੀਂ ਚੁਣ ਸਕਦਾ: ਪੰਜਾਬ ਤੇ ਹਰਿਆਣਾ ਹਾਈ ਕੋਰਟ

ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁੱਦ ਨਹੀਂ ਚੁਣ ਸਕਦਾ। ਇਹ ਹੁਕਮ ਉਦੋਂ ਆਇਆ ਜਦੋਂ ਬੈਂਚ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਕਿਸੇ ਵੀ ਉਲਟ ਹੁਕਮ ਤੋਂ ਬਾਅਦ ਪਟੀਸ਼ਨਰਾਂ ਵੱਲੋਂ ਜੁਡੀਸ਼ੀਅਲ ਅਧਿਕਾਰੀ ਦੀ ਨਿਰਪੱਖਤਾ ’ਤੇ ਸਵਾਲ ਉਠਾਉਣ ਤੇ ਉਸ ਨੂੰ ਬਦਨਾਮ ਕਰਨ ਦਾ ਰੁਝਾਨ ਵੱਧ ਰਿਹਾ ਹੈ। ਇਸ ਨੂੰ ਪੂਰੀ ਤਰ੍ਹਾਂ ਬੇਲੋੜਾ ਦੱਸਦਿਆਂ ਮਾਣਯੋਗ ਜੱਜ ਰੁਪਿੰਦਰਜੀਤ ਚਾਹਲ ਨੇ ਕਿਹਾ ਕਿ ਅਜਿਹੇ ਦੋਸ਼ ਆਮ ਹਨ ਅਤੇ ਅਕਸਰ ਇਕ ਕੇਸ ਨੂੰ ਇਕ ਅਦਾਲਤ ਤੋਂ ਦੂਜੀ ਅਦਾਲਤ ’ਚ ਤਬਦੀਲ ਕਰਨ ਲਈ ਆਧਾਰ ਬਣਾਉਣ ਲਈ ਲਾਏ ਜਾਂਦੇ ਹਨ। 

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ

ਆਪਣੇ ਵਿਵਾਦਾਂ ਨੂੰ ਹੱਲ ਕਰਨ ਲਈ ਇਕ ਖਾਸ ਅਦਾਲਤ ਦੀ ਚੋਣ ਕਰਨ ਦੀਆਂ ਕੋਸ਼ਿਸ਼ਾਂ ਨੂੰ ਯਕੀਨੀ ਤੌਰ ’ਤੇ ਉਨ੍ਹਾਂ ਦੇ ਵਿਵੇਕ ’ਤੇ ਨਹੀਂ ਛੱਡਿਆ ਜਾ ਸਕਦਾ। ਜਸਟਿਸ ਚਾਹਲ ਇਕ ਕਤਲ ਕੇਸ ਨੂੰ ਇਕ ਅਦਾਲਤ ਤੋਂ ਦੂਜੀ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਕਰ ਰਹੇ ਸਨ। ਬੈਂਚ ਨੂੰ ਸੂਚਿਤ ਕੀਤਾ ਗਿਆ ਕਿ ਪਟੀਸ਼ਨਕਰਤਾਵਾਂ ਨੇ ਸਹਿ-ਮੁਲਜ਼ਮਾਂ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਸ਼ਿਕਾਇਤਕਰਤਾਵਾਂ ’ਤੇ ਫਾਇਰਿੰਗ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਬੈਂਚ ਨੂੰ ਦੱਸਿਆ ਗਿਆ ਕਿ ਇਸ ਮਾਮਲੇ ’ਚ ਮਈ 2017 ’ਚ ਫਿਰੋਜ਼ਪੁਰ ਜ਼ਿਲ੍ਹੇ ਦੇ ਕੁਲਗੜ੍ਹੀ ਪੁਲਸ ਥਾਣੇ ’ਚ ਕਤਲ ਅਤੇ ਹੋਰ ਅਪਰਾਧਾਂ ਲਈ ਐੱਫ. ਆਈ. ਆਰ ਦਰਜ ਕੀਤੀ ਗਈ ਸੀ। ਪਟੀਸ਼ਨਰਾਂ ਵੱਲੋਂ 27 ਅਕਤੂਬਰ, 2025 ਨੂੰ ਫਿਰੋਜ਼ਪੁਰ ਸੈਸ਼ਨ ਜੱਜ ਵੱਲੋਂ ਦਿੱਤੇ ਗਏ ਹੁਕਮ ਨੂੰ ਰੱਦ ਕਰਨ ਦੀ ਮੰਗ ਤੋਂ ਬਾਅਦ ਇਹ ਮਾਮਲਾ ਜਸਟਿਸ ਚਾਹਲ ਦੇ ਸਾਹਮਣੇ ਲਿਆਂਦਾ ਗਿਆ ਸੀ। ਕੇਸ ਨੂੰ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਦੀ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News