ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀ ਕੀਮਤਾਂ, ਲੋਕਾਂ ''ਤੇ ਪਈ ਮਹਿੰਗਾਈ ਦੀ ਮਾਰ
Monday, Jun 15, 2020 - 02:52 PM (IST)
ਲੁਧਿਆਣਾ (ਨਰਿੰਦਰ) : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇੱਕ ਪਾਸੇ ਜਿੱਥੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਟਿਕ ਰਹੀਆਂ ਹਨ, ਉੱਥੇ ਹੀ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। 7 ਜੂਨ ਤੋਂ ਬਾਅਦ ਹੋਏ ਲਗਾਤਾਰ ਵਾਧੇ ਤੋਂ ਬਾਅਦ ਪੰਜਾਬ 'ਚ ਪੈਟਰੋਲ ਦੀ ਕੀਮਤ 76.75 ਰੁਪਏ ਪ੍ਰੀਤ ਲੀਟਰ ਹੋ ਗਈ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 'ਚ ਵੀ ਲਗਾਤਾਰ ਵਾਧੇ ਤੋਂ ਬਾਅਦ 68.29 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਾਣਕਾਰੀ ਮੁਤਾਬਕ ਪੈਟਰੋਲ ਦੀ ਕੀਮਤ ਬੀਤੀ 7 ਜੂਨ ਤੋਂ ਲੈ ਕੇ ਹੁਣ ਤੱਕ 4.98 ਰੁਪਏ ਪ੍ਰੀਤ ਲੀਟਰ, ਜਦੋਂ ਕਿ ਡੀਜ਼ਲ ਦੀ ਕੀਮਤ 5.25 ਇੱਕ ਰੁਪਏ ਪ੍ਰਤੀ ਲੀਟਰ ਵੱਧ ਚੁੱਕੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੇ ਕਿਹਾ ਹੈ ਕਿ ਪਹਿਲਾਂ ਕਰਫਿਊ ਕਰਕੇ ਉਨ੍ਹਾਂ ਦੇ ਕੰਮਕਾਰ ਪੂਰੀ ਤਰ੍ਹਾਂ ਠੱਪ ਸੀ ਅਤੇ ਹੁਣ ਥੋੜ੍ਹੇ ਬਹੁਤ ਕੰਮ ਚੱਲਣ ਲੱਗੇ ਹਨ ਤਾਂ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਕੀਮਤ ਵਧਾ ਦਿੱਤੀ ਹੈ, ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਘਾਟਾ ਝੱਲਣਾ ਪੈ ਰਿਹਾ ਹੈ। ਆਮ ਲੋਕਾਂ ਨੇ ਕਿਹਾ ਹੈ ਕਿ ਇਕ ਪਾਸੇ ਦਾ ਕੌਮਾਂਤਰੀ ਬਾਜ਼ਾਰ 'ਚ ਪੈਟਰੋਲ ਡੀਜ਼ਲ ਦੀ ਕੀਮਤ ਘੱਟ ਰਹੀ ਹੈ ਤਾਂ ਦੂਜੇ ਪਾਸੇ ਸਾਡੇ ਦੇਸ਼ 'ਚ ਲਗਾਤਾਰ ਇਸ ਦੀ ਕੀਮਤਾਂ ਵੱਧ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀ ਕੀਮਤਾਂ ਸਰਕਾਰ ਨੂੰ ਘਟਾਉਣੀਆਂ ਚਾਹੀਦੀਆਂ ਹਨ।