ਆਮ ਆਦਮੀ ਦੇ ਵੱਸੋਂ ਬਾਹਰ ਹੋਈ ਮਹਿੰਗਾਈ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕਢਾਏ ਹਾੜ੍ਹੇ
Tuesday, May 11, 2021 - 01:08 PM (IST)
ਲੁਧਿਆਣਾ (ਨਰਿੰਦਰ) : ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਬੀਤੇ 8 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ। ਜੇਕਰ ਲੁਧਿਆਣਾ 'ਚ ਪੈਟਰੋਲ ਅਤੇ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਪੈਟਰੋਲ ਦੀ ਕੀਮਤ 93.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਤੇਲ ਦੀਆਂ ਕੀਮਤਾਂ ਵਿਚ 3 ਮਈ ਤੋਂ ਲਗਾਤਾਰ ਇਜ਼ਾਫਾ ਹੀ ਰਿਹਾ ਹੈ।
ਆਮ ਆਦਮੀ ਦਾ ਕਹਿਣਾ ਹੈ ਕਿ ਹੁਣ ਮਹਿੰਗਾਈ ਵੱਸ ਤੋਂ ਬਾਹਰ ਹੋ ਗਈ ਹੈ। 'ਜਗਬਾਣੀ' ਦਾ ਟੀਮ ਨਾਲ ਗੱਲਬਾਤ ਕਰਦਿਆਂ ਆਮ ਲੋਕਾਂ ਨੇ ਕਿਹਾ ਕਿ ਕੋਰੋਨਾ ਕਰਕੇ ਇਕ ਤਾਂ ਪਹਿਲਾਂ ਹੀ ਕੰਮ-ਕਾਰ ਬੰਦ ਹੈ ਅਤੇ ਦੂਜਾ ਸਰਕਾਰ ਲਗਾਤਾਰ ਮਹਿੰਗਾਈ ਵਧਾ ਰਹੀ ਹੈ। ਇਸ ਕਰਕੇ ਖ਼ਰਚੇ ਕਰਨੇ ਵੱਸ ਤੋਂ ਬਾਹਰ ਹਨ। ਆਮ ਲੋਕਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਰਕਾਰ ਨੂੰ ਘਟਾਉਣੀਆ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮਹਿੰਗਈ ਕਰਕੇ ਉਨ੍ਹਾਂ ਦਾ ਬਜਟ ਹਿੱਲ ਗਿਆ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧਣ ਕਰਕੇ ਹਰ ਸਮਾਨ ਮਹਿੰਗਾ ਹੋ ਰਿਹਾ ਹੈ।