ਕੋਰੋਨਾ ਸੰਕਟ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਧੋਖੇਬਾਜ਼ੀ:  ਭਾਕਿਯੂ

Thursday, May 07, 2020 - 09:23 AM (IST)

ਕੋਰੋਨਾ ਸੰਕਟ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਧੋਖੇਬਾਜ਼ੀ:  ਭਾਕਿਯੂ

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾਉਣ ਕਰਕੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ਼ ਹੈ। ਕਿਸਾਨਾਂ ਨੂੰ ਪਹਿਲਾਂ ਹੀ ਕੋਰੋਨਾ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇਲ ਦੀਆਂ ਕੀਮਤਾਂ ਵੱਧਣ ਹੋਰ ਆਰਥਿਕ ਸਮਸਿਆ ਪੈਦਾ ਹੋਵੇਗੀ । 

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਕਰੋਨਾ ਸੰਕਟ ਦੌਰਾਨ ਸੰਸਾਰ ਪੱਧਰ ਤੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ, ਜੋ ਘਟਕੇ ਮਹਿਜ 18.10 ਡਾਲਰ ਫੀ ਬੈਰਲ ਰਹਿ ਗਈ ਹੈ। ਕੇਂਦਰ ਅਤੇ ਪੰਜਾਬ ਸਰਕਾਰ ਰਲਕੇ ਆਮ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰਨ ਤੇ ਤੁਲੇ ਹੋਏ ਹਨ। ਬਣਦਾ ਤਾਂ ਇਹ ਸੀ ਕਿ ਕੋਰੋਨਾ ਦੀ ਮਾਰ ਝੱਲ ਰਹੇ ਮੁਲਕ ਦੇ ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਘੱਟ ਕਰਨ ਲਈ ਕੌਮਾਂਤਰੀ ਮੰਡੀ ਵਿਚ ਘਟੀਆਂ ਤੇਲ ਦੀਆਂ ਕੀਮਤਾਂ ਦਾ ਫਾਇਦਾ ਡੀਜ਼ਲ ਅਤੇ ਪਟਰੋਲ ਦੀਆਂ ਕੀਮਤਾਂ ਘੱਟ ਕਰਕੇ ਆਮ ਲੋਕਾਈ ਨੂੰ ਦਿੱਤਾ ਜਾਂਦਾ। 

ਕੇਂਦਰੀ ਸਰਕਾਰ ਨੇ ਮੰਗਲਵਾਰ ਦੀ ਰਾਤ ਤੋਂ ਕੌਮਾਂਤਰੀ ਮੰਡੀ ਵਿਚ ਤੇਲ ਦੀਆਂ ਘਟੀਆਂ ਕੀਮਤਾਂ ਨੂੰ ਆਪਣਾ ਖਜ਼ਾਨਾ ਭਰਨ ਦੇ ਮਕਸਦ ਨਾਲ ਪਟਰੋਲ ਉੱਤੇ 10 ਰੁ ਪ੍ਰਤੀ ਲੀਟਰ ਅਤੇ ਡੀਜ਼ਲ ਉੱਤੇ 13 ਰੁ. ਫੀ ਲੀਟਰ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। "ਤਾਏ ਦੀ ਧੀ ਚੱਲੀ- ਮੈਂ ਕਿਉਂ ਰਹਾਂ ਕੱਲੀ" ਦੀ ਤਰਜ ਦੇ ਚਲਦਿਆਂ ਪੰਜਾਬ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਉੱਤੇ ਵੈਟ ਡੀਜ਼ਲ 15.15 % ਅਤੇ ਪਟਰੋਲ 23.3 % ਕਰ ਦਿੱਤਾ ਹੈ। ਜਿਸ ਦਾ ਸਿੱਟਾ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ 2-2 ਰੁਪਏ ਮਹਿੰਗੀਆਂ ਅੱਜ ਰਾਤ ਤੋਂ ਕਰ ਦਿੱਤੀਆਂ ਹਨ। 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਣ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਨੇ ਕਿਹਾ ਕਿ ਇਹ ਬੇਮੌਸਮੀ ਬਾਰਸ਼ਾਂ, ਗੜ੍ਹੇਮਾਰੀ ਕਰਕੇ ਕੁਝ ਜ਼ਿਲ੍ਹਿਆਂ ਅੰਦਰ ਮਾਜੂ ਦਾਣੇ ਕਰਕੇ ਕਣਕ ਦੀ ਦਿੱਤੀ ਜਾ ਰਾਹੀਂ ਘੱਟ ਕੀਮਤ ਕਰਕੇ, ਘਟੇ ਹੋਏ ਝਾੜ ਦਾ ਨੁਕਸਾਨ ਪੰਜਾਬ ਦੀ ਕਿਸਾਨੀ ਨੂੰ ਸਹਿਣ ਕਰਨਾ ਪੈ ਰਿਹੈ ਹੈ। ਕੇਂਦਰ ਅਤੇ ਪੰਜਾਬ ਸਰਕਾਰ ਨੇ ਡੀਜ਼ਲ ਅਤੇ ਪਟਰੋਲ ਦੀਆਂ ਕੀਮਤਾਂ' ਚ ਵਾਧਾ ਕਰਕੇ ਕਿਸਾਨਾਂ ਸਮੇਤ ਆਮ ਲੋਕਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ, ਕਿਸਾਨ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ, ਇਸ ਦੇ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।


author

rajwinder kaur

Content Editor

Related News