ਪੰਜਾਬ ਸਮੇਤ ਦੇਸ਼ ਦੇ ਇਨ੍ਹਾਂ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
Sunday, Jul 23, 2023 - 10:35 AM (IST)
ਨਵੀਂ ਦਿੱਲੀ - ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ ਸਥਿਰ ਹਨ, ਫਿਰ ਵੀ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਦੇਸ਼ ਵਿਚ ਇਸ ਸਮੇਂ ਦੌਰਾਨ ਆਵਾਜਾਈ ਬਹੁਤ ਘੱਟ ਹੋ ਗਈ ਹੈ। ਇਨ੍ਹਾਂ ਹਾਲਤਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਸਮੇਤ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਈਂਧਨ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਅੰਤਰ ਪੰਜਾਬ , ਮਹਾਰਾਸ਼ਟਰ, ਕੇਰਲ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤੀ ਰੁਪਏ ’ਚ ਆਪਸੀ ਵਪਾਰ ਕਰਨਗੇ ਭਾਰਤ-ਸ਼੍ਰੀਲੰਕਾ
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇ ਨਾਲ ਸੂਚੀ ਨੂੰ ਅਪਡੇਟ ਕੀਤਾ ਹੈ। ਨਵੀਂ ਸੂਚੀ ਮੁਤਾਬਕ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕ੍ਰਮਵਾਰ 32 ਪੈਸੇ ਅਤੇ 30 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦੋਂ ਕਿ ਮਹਾਰਾਸ਼ਟਰ 'ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਇਲਾਵਾ ਕੇਰਲ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਓਡੀਸ਼ਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ ਮਹਾਨਗਰਾਂ 'ਚ ਈਂਧਨ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੀਨ ਦੀ ਕੰਪਨੀ ਨੂੰ ਮੋਦੀ ਸਰਕਾਰ ਦੀ ਦੋ ਟੁੱਕ, ਨਹੀਂ ਚਾਹੀਦੀ ਤੁਹਾਡੀ ਇਲੈਕਟ੍ਰਿਕ ਕਾਰ
ਜਾਣੋ ਪੈਟਰੋਲ-ਡੀਜ਼ਲ ਦੀ ਕੀਮਤ ਪ੍ਰਤੀ ਲੀਟਰ ਰੁਪਿਆ ਵਿਚ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 96.72 89.62
ਮੁੰਬਈ 106.31 94.27
ਕੋਲਕਾਤਾ 106.03 92.76
ਚੇਨਈ 102.73 94.33
ਨੋਇਡਾ 96.64 89.82
ਲਖਨਊ 96.62 89.81
ਪਟਨਾ 107.24 94.04
ਜ਼ਿਕਰਯੋਗ ਹੈ ਕਿ ਕੱਚੇ ਤੇਲ ਦੀ ਕੀਮਤ ਪੈਟਰੋਲ ਅਤੇ ਡੀਜ਼ਲ ਦੀ ਪ੍ਰਚੂਨ ਕੀਮਤ ਤੋਂ ਬਹੁਤ ਘੱਟ ਹੁੰਦੀਆਂ ਹਨ। ਪਰ ਤੇਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ ਇਸਦੀ ਕੀਮਤ ਆਮ ਲੋਕਾਂ ਲਈ ਬਹੁਤ ਵੱਧ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ। ਇਸੇ ਕਾਰਨ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰਦੀਆਂ ਹਨ।
ਇਹ ਵੀ ਪੜ੍ਹੋ : 5ਜੀ ਦੀ ਰਫਤਾਰ ਨਾਲ ਦੌੜਿਆ ਰਿਲਾਇੰਸ ਜੀਓ ਦਾ ਮੁਨਾਫਾ, ਇੰਝ ਰਹੇ ਟੈਲੀਕਾਮ ਕੰਪਨੀ ਦੇ ਆਂਕੜੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8