ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਅਤੇ ਬੀਜ਼ ਘਪਲੇ ਨੂੰ ਲੈ ਕੇ ਅਕਾਲੀਆਂ ਦਾ ਫ਼ਿਰੋਜ਼ਪੁਰ 'ਚ ਪ੍ਰਦਰਸ਼ਨ

Tuesday, Jul 07, 2020 - 01:22 PM (IST)

ਜਲਾਲਾਬਾਦ ਮਮਦੋਟ (ਟਿੰਕੂ ਨਿਖੰਜ,ਜਤਿੰਦਰ,ਬਲਦੇਵ): ਪੰਜਾਬ ਅੰਦਰ ਦਿਨੋਂ-ਦਿਨ ਵੱਧ ਰਹੇ ਬਿਜਲੀ ਦੇ ਰੇਟਾਂ ਅਤੇ ਕੇਂਦਰ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਭੇਜੇ ਗਏ ਰਾਸ਼ਨ 'ਚ ਕੀਤੀ ਗਏ ਘੁਟਾਲੇ ਦੇ ਦੋਸ਼ ਲਗਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੱਦੇ 'ਤੇ ਅੱਜ ਜਲਾਲਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਦੀ ਅਗੁਵਾਈ ਹੇਠ ਜਲਾਲਾਬਾਦ ਦੀ ਅਨਾਜ ਮੰਡੀ 'ਚ ਕਾਂਗਰਸ ਪਾਰਟੀ ਦੇ ਖਿਲਾਫ ਰੋਸ ਧਰਨਾ ਲਗਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਦੌਰਾਨ ਹਾਜ਼ਰ ਪਾਰਟੀ ਆਹੁਦੇਦਾਰਾਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਭੜਾਸ ਕੱਢੀ । ਇਸ ਰੋਸ ਧਰਨੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਇੰਚਰਾਜ ਸਤਿੰਦਰਜੀਤ ਸਿੰਘ ਨੇ ਮੰਟਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਆਏ ਦਿਨੀਂ ਬਿਜਲੀ ਦੇ ਰੇਟਾਂ 'ਚ ਵਾਧਾ ਕਰ ਕੇ ਲੋਕਾਂ ਦਾ ਕੁੰਚੂਮਰ ਕੱਢ ਰਹੀ ਹੈ ਅਤੇ ਹੋਰ ਤੋਂ ਹੋਰ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਕਾਰਨ ਲੋੜਵੰਦ ਲੋਕਾਂ ਲਈ ਕੇਂਦਰ ਸਰਕਾਰ ਵਲੋਂ ਰਾਸ਼ਨ ਭੇਜਿਆ ਗਿਆ ਹੈ ਅਤੇ ਕਾਂਗਰਸ ਸਰਕਾਰ ਦੇ ਵਲੋਂ ਸਹੀ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਨਾਲ ਵੰਡ ਨਹੀਂ ਕੀਤੀ ਗਈ ਅਤੇ ਰਾਸ਼ਨ ਦਾ ਵੱਡਾ ਘੁਟਾਲਾ ਕੀਤਾ ਗਿਆ। ਮੰਟਾ ਨੇ ਅੱਗੇ ਕਿਹਾ ਕਿ ਤੇਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਉਹ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲ ਗੱਲਬਾਤ ਕਰਨਗੇ ਅਤੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਕੇਂਦਰ ਸਰਕਾਰ ਪਾਸੋ ਘਟਾਉਣ ਦੀ ਮੰਗ ਕਰਨ ਅਤੇ ਪੰਜਾਬ ਦੀ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣਾ ਚਾਹੀਦਾ ਹੈ।  

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਫਗਵਾੜਾ ਵਿਖੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

PunjabKesari

ਫ਼ਿਰੋਜ਼ਪੁਰ (ਕੁਮਾਰ): ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਨੇ ਪਾਰਟੀ ਦੇ ਸੰਗਠਨਾਤਮਕ ਸਕੱਤਰ ਮਹਿੰਦਰ ਸਿੰਘ ਵਿਰਕ ਦੀ ਅਗਵਾਈ 'ਚ ਫ਼ਿਰੋਜ਼ਪੁਰ ਸ਼ਹਿਰ 'ਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਮਹਿੰਦਰ ਸਿੰਘ ਵਿਰਕ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਪੰਜਾਬ ਸਰਕਾਰ 10 ਪ੍ਰਤੀ ਲੀਟਰ ਅਤੇ ਕੇਂਦਰ ਦੀ ਸਰਕਾਰ ਪ੍ਰਤੀ ਲੀਟਰ 10 ਰੁਪਏ ਦੀ ਤੁਰੰਤ ਕਟੌਤੀ ਕਰੇ ਅਤੇ ਪੰਜਾਬ 'ਚ ਕੇਂਦਰ ਸਰਕਾਰ ਵਲੋਂ ਕੋਵਿਡ 19 ਦੌਰਾਨ ਲੋਕਾਂ ਦੇ ਲਈ ਭੇਜੇ ਗਏ ਰਾਸ਼ਨ ਨੂੰ ਨਹੀਂ ਵੰਡਿਆ ਗਿਆ ਅਤੇ ਕੇਵਲ ਆਪਣੇ ਹੀ ਲੋਕਾਂ ਨੂੰ ਇਹ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਜਿਨ੍ਹਾਂ-ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਨ੍ਹਾਂ ਕਾਰਡਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਭੇਜੇ ਜਾ ਰਹੇ ਬਿਜਲੀ ਦੇ ਭਾਰੀ ਬਿਲਾਂ ਨੂੰ ਮੁਆਫ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਜਲੀ ਦੇ ਰੇਟਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ। ਉਨ੍ਹਾਂ ਨੇ ਕਿਹਾ ਕਿ ਕੋਵਿਡ 19 ਦੌਰਾਨ ਪੰਜਾਬ ਦੇ ਸਕੂਲ ਬੰਦ ਰਹੇ ਹਨ ਅਤੇ ਉਸ ਸਮੇਂ ਦੀ ਫੀਸ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਅਦਾ ਕੀਤੀ ਜਾਵੇ ਅਤੇ ਉਸ ਫੀਸ ਦਾ ਆਮ ਲੋਕਾਂ 'ਤੇ ਬੋਝ ਨਾ ਪਾਇਆ ਜਾਵੇ।

PunjabKesari

ਇਹ ਵੀ ਪੜ੍ਹੋ:  ਅਕਾਲੀ ਦਲ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭੋਗਪੁਰ 'ਚ ਰੋਸ ਮੁਜ਼ਾਹਰਾ

PunjabKesari


Shyna

Content Editor

Related News