ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
Tuesday, May 19, 2026 - 09:23 AM (IST)
ਨਵੀਂ ਦਿੱਲੀ : ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਤੋਂ ਵਾਧਾ ਕਰ ਦਿੱਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜੋ 5 ਦਿਨਾਂ ਵਿਚ ਦੂਜੀ ਵਾ3ਰ ਹੈ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਦੂਜੀ ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਦਯੋਗ ਸੂਤਰਾਂ ਅਨੁਸਾਰ, ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਪਹਿਲਾਂ 97.77 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 98.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ 90.67 ਰੁਪਏ ਤੋਂ ਵਧ ਕੇ 91.58 ਰੁਪਏ ਹੋ ਗਈਆਂ।
ਇਹ ਵੀ ਪੜ੍ਹੋ - ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
ਪਿਛਲੇ ਸ਼ੁੱਕਰਵਾਰ ਨੂੰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਫਰਵਰੀ ਵਿੱਚ ਸ਼ੁਰੂ ਹੋਈ ਈਰਾਨ ਜੰਗ ਕਾਰਨ ਕੱਚੇ ਤੇਲ ਦੀਆਂ ਵਿਸ਼ਵ ਪੱਧਰ 'ਤੇ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
