ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ

Sunday, Jun 11, 2023 - 12:02 PM (IST)

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ 'ਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ ਅਤੇ ਵਧੀਆਂ ਹੋਈਆਂ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇਨ੍ਹਾਂ ਕੀਮਤਾਂ ਤੋਂ ਬਾਅਦ ਪੈਟਰੋਲ ਔਸਤਨ 92 ਪੈਸੇ, ਜਦੋਂ ਕਿ ਡੀਜ਼ਲ ਔਸਤਨ 88 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ 7 ਕਰੋੜ ਦੀ ਲੁੱਟ ਦੀ Exclusive ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਫ਼ਰਾਰ ਹੋਏ ਲੁਟੇਰੇ

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਈ ਸੀ, ਜਿਸ ਤੋਂ ਬਾਅਦ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਹੋਇਆ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲਾ : ਸਾਰਾ ਭੇਤ ਇਕੱਠਾ ਕਰਕੇ ਹੀ ਅੰਦਰ ਵੜੇ ਸੀ ਲੁਟੇਰੇ, ਆਉਂਦਿਆਂ ਨੇ ਕੱਟੀ ਸੈਂਸਰ ਦੀ ਤਾਰ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News