‘ਪੰਜਾਬ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚੰਡੀਗੜ੍ਹ ਤੇ ਹੋਰਨਾਂ ਸੂਬਿਆਂ ਨਾਲੋਂ ਅਜੇ ਵੀ ਵੱਧ’

11/10/2021 5:00:45 PM

ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਵੇਂ ਸੂਬੇ ਦੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ ਅਤੇ ਇਸ ਲਈ ਮੁੱਖ ਮੰਤਰੀ ਚੰਨੀ ਖੁਦ ਹੀ ਆਪਣੀ ਪਿੱਠ ਥਾਪੜ ਰਹੇ ਹਨ ਪਰ ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮੋਹਾਲੀ ਸਮੇਤ ਪੂਰੇ ਪੰਜਾਬ ਵਿਚ ਅੱਜ ਵੀ ਪੈਟਰੋਲ-ਡੀਜ਼ਲ ਦੇ ਰੇਟ ਚੰਡੀਗੜ੍ਹ ਅਤੇ ਗੁਆਂਢੀ ਸੂਬਿਆਂ ਨਾਲੋਂ ਅਜੇ ਵੀ ਬਹੁਤ ਜ਼ਿਆਦਾ ਹਨ। ਗੁਪਤਾ ਨੇ ਕਿਹਾ ਕਿ ਅਸਲ ਵਿਚ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਤੋਂ ਬਾਅਦ ਪੰਜਾਬ ਭਾਜਪਾ ਵਲੋਂ ਪੰਜਾਬ ਸਰਕਾਰ ਤੋਂ ਵਾਰ-ਵਾਰ ਸੂਬੇ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਭਾਜਪਾ ਵਲੋਂ ਇੱਕ ਪੱਤਰ ਵੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਸੀ, ਜਿਸ ’ਤੇ ਮੁੱਖ ਮੰਤਰੀ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਫੈਸਲਾ ਲੈਣ ਲਈ ਮਜ਼ਬੂਰ ਹੋਣਾ ਪਿਆ ਪਰ ਫਿਰ ਵੀ ਮੋਹਾਲੀ ਨਾਲੋਂ ਚੰਡੀਗੜ੍ਹ ਵਿਚ ਪੈਟਰੋਲ 2 ਰੁਪਏ ਸਸਤਾ ਹੈ। ਪੰਚਕੂਲਾ ਦੇ ਮੁਕਾਬਲੇ ਚੰਡੀਗੜ੍ਹ ਵਿਚ ਪੈਟਰੋਲ ਅਤੇ ਡੀਜ਼ਲ ਸਸਤਾ ਹੈ।

ਇਹ ਵੀ ਪੜ੍ਹੋ : ਸੰਚਾਰ ਕ੍ਰਾਂਤੀ ਰਾਹੀਂ ਅਰਬਾਂ ਲੋਕਾਂ ਦੀ ਜ਼ਿੰਦਗੀ ਬਦਲੀ, ਪੰਜਾਬ ਦੇ ਪ੍ਰੋ. ਨਰਿੰਦਰ ਸਿੰਘ ਕਪਾਨੀ ਨੇ

ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 5 ਰੁਪਏ ਘਟਾਉਣ ਦਾ ਐਲਾਨ ਕੀਤਾ ਸੀ ਪਰ ਅਸਲ ਵਿਚ ਇਹ 8.50 ਰੁਪਏ ਅਤੇ ਸਿਰਫ 4 ਰੁਪਏ ਦੇ ਕਰੀਬ ਹੀ ਕੀਤਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਪ੍ਰਤੀ ਨੀਅਤ ਕਿੰਨੀ ਸਾਫ ਹੈ? ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚਲਾ ਫਰਕ ਲੋਕ ਚੰਗੀ ਤਰ੍ਹਾਂ ਜਾਣਦੇ ਹਨ। ਗੁਪਤਾ ਨੇ ਕਿਹਾ ਕਿ ਪੰਜਾਬ ਵਿਚ ਡੀਜ਼ਲ ਦੀ ਸਭ ਤੋਂ ਵੱਧ ਖਪਤ ਕਿਸਾਨ ਹੀ ਕਰਦੇ ਹਨ ਅਤੇ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਗੁਪਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਦੀ ਕੀਮਤ 10 ਰੁਪਏ ਹੋਰ ਘੱਟ ਕੀਤੀ ਜਾਵੇ। ਪੰਜਾਬ ਵਿੱਚ ਡੀਜ਼ਲ ਸਸਤਾ ਹੋਣ ਨਾਲ ਸਾਰੀਆਂ ਚੀਜਾਂ ਦੀਆਂ ਕੀਮਤਾਂ ਹੇਠਾਂ ਆ ਜਾਣਗੀਆਂ।

ਇਹ ਵੀ ਪੜ੍ਹੋ : ਚੰਨੀ ਅਤੇ ਸਿੱਧੂ ਦੀ ਖਿੱਚੋਤਾਣ ਨੇ ਸੂਬੇ ’ਚ ਲੋਕਤੰਤਰ ਅਤੇ ਸੰਵਿਧਾਨਕ ਇੰਸਟੀਚਿਊਸ਼ਨ ਨੂੰ ਮਜ਼ਾਕ ਬਣਾਇਆ : ਚੁਘ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


Anuradha

Content Editor

Related News