ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ ਪ੍ਰਦਰਸ਼ਨ

Monday, Jun 08, 2026 - 02:19 PM (IST)

ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਲੁਧਿਆਣਾ (ਅਨਿਲ): ਭਾਰਤੀ ਕਿਸਾਨ ਯੂਨੀਅਨ ਨੇ ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੈਟ੍ਰੋਲ ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੇ ਹਰ ਵਰਗ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ-ਈਰਾਨ ਦੀ ਲੜਾਈ ਦਾ ਖਾਮਿਆਜ਼ਾ ਅੱਜ ਦੇਸ਼ਵਾਸੀਆਂ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਿਸਾਨ ਯੂਨੀਅਨ ਵੱਲੋਂ ਕੇਂਦਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਜਾ ਰਿਹਾ ਹੈ, ਤਾਂ ਜੋ ਕਿਸਾਨ ਯੂਨੀਅਨ ਦੀ ਆਵਾਜ਼ ਕੇਂਦਰ ਸਰਕਾਰ ਤਕ ਪਹੁੰਚ ਸਕੇ। 


author

Anmol Tagra

Content Editor

Related News