ਪੰਜਾਬ ''ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ

Friday, Oct 25, 2024 - 03:15 PM (IST)

ਲੁਧਿਆਣਾ (ਖੁਰਾਨਾ): ਸੂਬੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਢਿੱਲੀ ਰਫ਼ਤਾਰ ਕਾਰਨ ਦਰਪੇਸ਼ ਪਰੇਸ਼ਾਨੀਆਂ ਖ਼ਿਲਾਫ਼ ਪੰਜਾਬ ਭਰ ਵਿਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸੜਕਾਂ 'ਤੇ ਉਤਰਕੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਸਥਿਤੀ ਵਿਚ ਆਵਾਜਾਈ ਸਿਟਮ ਠੱਪ ਪੈਣ ਨਾਲ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਘਰੇਲੂ ਗੈਸ ਅਤੇ ਪੈਟਰੋਲ-ਡੀਜ਼ਲ ਦੀ ਭਾਰੀ ਕਿੱਲਤ ਪੈਦਾ ਹੋਣ ਦੀ ਸੰਭਾਵਨਾ ਲਗਾਤਾਰ ਵੱਧਦੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ

ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਸੜਕੀ ਆਵਾਜਾਈ ਦੇ ਨਾਲ ਹੀ ਰੇਲਵੇ ਲਾਈਨਾਂ 'ਤੇ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਕਾਰਨ ਸੂਬੇ ਵਿਚ ਆਵਾਜਾਈ ਸਿਸਟਮ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਵਿਚ ਆਮ ਲੋਕਾਂ ਨੂੰ ਇਕ ਤੋਂ ਦੂਜੇ ਸ਼ਹਿਰ ਤਕ ਪਹੁੰਚਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਵੱਡਾ ਅਸਰ ਗੈਸ ਪਲਾਂਟ ਤੋਂ ਨਿਕਲਣ ਵਾਲੀਆਂ ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਗੱਡੀਆਂ ਸਮੇਤ ਤੇਲ ਰਿਫ਼ਾਈਨਰੀ ਕੰਪਨੀਆਂ ਤੋਂ ਨਿਕਲਣ ਵਾਲੀਆਂ ਪੈਟਰੋਲ ਤੇ ਡੀਜ਼ਲ ਨਾਲ ਭਰੀਆਂ ਗੱਡੀਆਂ ਨੂੰ ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ ਦੇ ਗੋਦਾਮ ਤਕ ਪਹੁੰਚਣ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਇਸ ਗੰਭੀਰ ਮਾਮਲੇ ਨੂੰ ਲੈ ਕੇ ਗੈਸ ਏਜੰਸੀਆਂ ਦੇ ਡੀਲਰਾਂ ਤੇ ਪੈਟਰੋਲ ਪੰਪ ਮਾਲਕਾਂ ਦੀ ਆਪੋ-ਆਪਣੀ ਰਾਏ ਹੈ, ਪਰ ਇੰਨ ਸਾਫ਼ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਸਮੇਤ ਘਰੇਲੂ ਗੈਸ ਸਿਲੰਡਰ ਦੀ ਸਪਲਾਈ ਨੂੰ ਲੈ ਕੇ ਹਾਲਾਤ ਵਿਗੜ ਸਕਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਦੇ ਚਾਹਵਾਨ ਧਿਆਨ ਦਿਓ! ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੰਮ

ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਮੰਗਾਂ ਨੂੰ ਲੈ ਕੇ ਵਿਰੋਧ ਜਤਾਉਂਦਿਆਂ ਪਿਛਲੇ ਕਈ ਦਿਨਾਂ ਤੋਂ ਟੋਲ ਪਲਾਜ਼ਿਆਂ ਤੋਂ ਲੈ ਕੇ ਸੂਬੇ ਦੇ ਨੈਸ਼ਨਲ ਹਾਈਵੇਅਜ਼ 'ਤੇ ਧਰਨੇ ਪ੍ਰਦਰਸ਼ਨ ਕਰਦਿਆਂ ਰੋਡ ਜਾਮ ਕੀਤੇ ਜਾ ਰਹੇ ਹਨ। ਇਸ ਕਾਰਨ ਪੈਟਰੋਲ ਪੰਪਾਂ 'ਤੇ ਤੇਲ ਅਤੇ ਗੈਸ ਏਜੰਸੀਆਂ ਦੇ ਗੋਦਾਮਾਂ 'ਤੇ ਆਉਣ ਵਾਲੀਆਂ ਗੈਸ ਸਿਲੰਡਰਾਂ ਨਾਲ ਭਰੀਆਂ ਗੱਡੀਆਂ ਪਹਿਲਾਂ ਦੇ ਮੁਕਾਬਲੇ ਦੇਰੀ ਨਾਲ ਪਹੁੰਚ ਰਹੀਆਂ ਹਨ। ਮਾਮਲੇ ਨੂੰ ਲੈ ਕੇ ਗੈਸ ਏਜੰਸੀ ਡੀਲਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਧਰਨੇ ਪ੍ਰਦਰਸ਼ਨ ਦੌਰਾਨ ਗੱਡੀਆਂ ਸੁਰੱਖਿਅਤ ਜਗ੍ਹਾ 'ਤੇ ਰੋਕ ਕੇ ਧਰਨਾ ਖ਼ਤਮ ਹੋਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਜਾਂ ਫ਼ਿਰ ਹੋਰ ਰਸਤਿਆਂ ਤੋਂ ਲੰਬਾ ਸਫ਼ਰ ਕਰ ਕੇ ਗੋਦਾਮਾਂ ਤਕ ਸਪਲਾਈ ਪਹੁੰਚਾ ਰਹੇ ਹਨ। 

ਅੰਦੋਲਨ ਲੰਬਾ ਚੱਲਿਆ ਤਾਂ ਆਵੇਗੀ ਦਿੱਕਤ: ਗੈਸ ਫੈਡਰੇਸ਼ਨ

ਲੁਧਿਆਣਾ ਐੱਲ.ਪੀ.ਜੀ. ਇੰਡੇਨ ਗੈਸ ਫੈਡਰੇਸ਼ਨ ਦੇ ਪ੍ਰਧਾਨ ਮੰਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਖ਼ੁਦ ਟ੍ਰਾਂਸਪੋਰਟਰ ਹੋਣ ਕਾਰਨ ਆਪਣੀਆਂ ਗੱਡੀਆਂ ਨੂੰ ਹਨੇਰੇ-ਸਵੇਰੇ ਗੈਸ ਪਲਾਂਟ 'ਤੇ ਭੇਜ ਕੇ ਮਾਲ ਮੰਗਵਾ ਰਹੇ ਹਨ। ਇਸ ਲਈ ਫ਼ਿਲਹਾਲ ਉਨ੍ਹਾਂ ਨੂੰ ਗੈਸ ਸਿਲੰਡਰਾਂ ਦੀ ਕੋਈ ਕਿੱਲਤ ਮਹਿਸੂਸ ਨਹੀਂ ਹੋ ਰਹੀ ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ। ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਲੰਬਾ ਚਲਦਾ ਹੈ ਤਾਂ ਫ਼ਿਰ ਡੀਲਰ ਭਾਈਚਾਰੇ ਨੂੰ ਗੈਸ ਪਲਾਂਟ ਤੋਂ ਮਾਲ ਲਿਆਉਣ ਅਤੇ ਲੋਕਾਂ ਦੇ ਘਰਾਂ ਤਕ ਰਸੋਈ ਗੈਸ ਪਹੁੰਚਾਉਣ ਵਿਚ ਦਿੱਕਤ ਜ਼ਰੂਰ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀਲਰ ਭਾਈਚਾਰਾ ਅਜਿਹੀਆਂ ਸਾਰੀਆਂ ਸਮੱਸਿਆਵਾਂ 'ਤੇ ਕਾਬੂ ਪਾਉਣ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ - ਸਹੇਲੀ ਨੂੰ ਮਿਲਣ ਗਏ ਨੌਜਵਾਨ ਕੋਲੋਂ ਨਿਕਲੀ ਅਜਿਹੀ ਸ਼ੈਅ, ਪੁਲਸ ਨੇ ਵੇਖਦਿਆਂ ਹੀ ਕਰ ਲਿਆ ਗ੍ਰਿਫ਼ਤਾਰ

ਫਿੱਕੀ ਪੈ ਸਕਦੀ ਹੈ ਦੀਵਾਲੀ: ਚੇਅਰਮੈਨ

ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਸਚਦੇਵਾ ਨੇ ਦਾਅਵਾ ਕੀਤਾ ਹੈ ਕਿ ਤੇਲ ਕੰਪਨੀਆਂ ਦੇ ਪਲਾਂਟ ਤੋਂ ਪੈਟਰੋਲ ਪੰਪਾਂ ਤਕ ਡੀਜ਼ਲ ਅਤੇ ਪੈਟਰੋਲ ਦੀਆਂ ਗੱਡੀਆਂ ਪਹੁੰਚਣ ਵਿਚ ਅਜੇ ਦਿੱਕਤ ਮਹਿਸੂਸ ਹੋ ਰਹੀ ਹੈ ਅਤੇ ਜੇਕਰ ਕਿਸਾਨ ਅੰਦੋਲਨ ਲੰਬੇ ਸਮੇਂ ਤਕ ਚੱਲਦਾ ਹੈ ਤਾਂ ਅੱਗੇ ਚੱਲ ਕੇ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਫ਼ਿਲਹਾਲ ਪੈਟਰੋਲੀਅਮ ਕਾਰੋਬਾਰੀ ਆਮ ਜਨਤਾ ਦੀ ਪ੍ਰੇਸ਼ਾਨੀ ਨੂੰ ਵੇਖਦਿਆਂ ਆਪਣੇ ਪੱਧਰ 'ਤੇ ਮਸਲੇ ਦਾ ਹੱਲ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ 26 ਅਕਤੂਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਵੱਡੇ ਅੰਦੋਲਨ ਦੇ ਐਲਾਨ ਦੌਰਾਨ ਸੜਕਾਂ ਬੰਦ ਹੋਣ 'ਤੇ ਵਪਾਰਕ ਉਦਯੋਗਾਂ ਨਾਲ ਜੁੜੇ ਉਦਯੋਗਪਤੀਆਂ, ਵਪਾਰੀਆਂ, ਕਾਰੋਬਾਰੀਆਂ ਸਮੇਤ ਆਮ ਜਨਤਾ ਦੀ ਦੀਵਾਲੀ ਫਿੱਕੀ ਪੈ ਸਕਦੀ ਹੈ ਕਿਉਂਕੀ ਪੈਟਰੋਲ ਡੀਜ਼ਲ ਅਤੇ ਐੱਲ.ਪੀ.ਜੀ. ਗੈਸ ਹਰ ਵਪਾਰ ਅਤੇ ਰਸੋਈ ਘਰ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਅਜਿਹੇ ਵਿਚ ਸਪਲਾਈ ਨਾ ਮਿਲਣ 'ਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੱਧ ਸਕਦੀਆਂ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ ਤਾਂ ਜੋ ਕਿਸਾਨ ਸੜਕਾਂ 'ਤੇ ਧਰਨਾ ਪ੍ਰਦਰਸ਼ਨ ਕਰਨ ਦੀ ਬਜਾਏ ਪਰਿਵਾਰ ਨਾਲ ਦੀਵਾਲੀ ਦੀ ਖੁਸ਼ੀ ਮਨਾ ਸਕਣ ਅਤੇ ਆਮ ਜਨਤਾ ਨੂੰ ਵੀ ਪ੍ਰੇਸ਼ਾਨੀਆਂ ਤੋ ਨਿਜ਼ਾਤ ਮਿਲ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News