ਵੱਡੀ ਖ਼ਬਰ : ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

02/12/2024 6:47:10 PM

ਲੁਧਿਆਣਾ (ਖੁਰਾਣਾ) : ਪੰਜਾਬ ਭਰ ਦੇ ਪੈਟਰੋਲ ਪੰਪਾਂ ’ਤੇ ਜਨਤਾ ਨੂੰ 15 ਫਰਵਰੀ ਤੋਂ ਲੈ ਕੇ 22 ਫਰਵਰੀ ਤੱਕ ਲਗਭਗ ਇਕ ਹਫਤੇ ਦੇ ਲੰਬੇ ਸਮੇਂ ਤਕ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਨੇ 15 ਫਰਵਰੀ ਨੂੰ ਪੈਟਰੋਲ ਪੰਪਾਂ ’ਤੇ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਨਾ ਖਰੀਦਣ ਸਮੇਤ 22 ਨੂੰ ਤੇਲ ਵਿਕਰੀ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਸਿੱਧਾ ਮਤਲਬ ਹੈ ਕਿ ਪੰਜਾਬ ਭਰ ਦੇ ਪੈਟਰੋਲ ਪੰਪ 22 ਫਰਵਰੀ ਨੂੰ ਬੰਦ ਰਹਿਣਗੇ। 

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਬਾਰਡਰ ’ਤੇ 'ਜੰਗ' ਵਰਗੇ ਹਾਲਾਤ, ਇੰਟਰਨੈੱਟ ਬੰਦ, ਹੱਦਾਂ ਪੂਰੀ ਤਰ੍ਹਾਂ ਸੀਲ, ਵੇਖੋ ਕੀ ਬਣੇ ਹਾਲਾਤ

ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵਲੋਂ ਪਿਛਲੇ ਲਗਭਗ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕਮਿਸ਼ਨ ਰਾਸ਼ੀ ਵਿਚ ਕਿਸੇ ਤਰ੍ਹਂ ਦਾ ਵਾਧਾ ਨਾ ਹੋਣ ਦੇ ਚੱਲਦੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਇਹ ਅੰਦੋਲਨ ਛੇੜਿਆ ਹੈ। ਡੀਲਰ ਐਸੋਸੀਏਸ਼ਨ ਵਲੋਂ ਪੈਟਰੋਲੀਅਮ ਕੰਪਨੀਆਂ ਤੋਂ ਤੇਲ ਦੀ ਖਰੀਦ ਅਤੇ ਵਿਕਰੀ ਨਾ ਕਰਨ ਸੰਬੰਧੀ ਜਾਰੀ ਕੀਤੀ ਗਈ ਚਿਤਾਵਨੀ ਵਿਚ ਮੌਜੂਦਾ ਸਮੇਂ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਛੇੜਿਆ ਗਿਆ ਅੰਦੋਲਨ ਵੀ ਅੱਗ ਵਿਚ ਘਿਓ ਦਾ ਕੰਮ ਕਰੇਗਾ ਕਿਉਂਕਿ ਕਿਸਾਨੀ ਅੰਦੋਲਨ ਦੇ ਚੱਲਦੇ ਚੱਕਾ ਜਾਮ ਹੋਣ ਕਾਰਣ ਪੰਜਾਬ ਭਰ ਦੇ ਪੈਟਰੋਲ ਪੰਪਾਂ ’ਤੇ ਤੇਲ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਣ ਦਾ ਖ਼ਦਸ਼ਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸੈਂਕੜੇ ਔਰਤਾਂ ਨੂੰ ਹੋਵੇਗਾ ਫਾਇਦਾ

ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਲੁਧਿਆਣਆ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਚੇਅਰਮੈਨ ਅਸ਼ਕੋ ਕੁਮਾਰ ਸਚਦੇਵਾ ਨੇ ਦਾਅਵਾ ਕੀਤਾ ਕਿ ਪੈਟਰੋਲੀਅਮ ਕਾਰੋਬਾਰੀਆਂ ਵਲੋਂ ਮਜ਼ਬੂਰੀ ਵੱਸ 15 ਤੋਂ 22 ਫਰਵਰੀ ਨੂੰ ਪੈਟਰੋਲ ਡੀਜ਼ਲ ਦੀ ਖਰੀਦ ਅਤੇ ਵਿਕਰੀ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਡੀਲਰ ਕਦੇ ਨਹੀਂ ਚਾਹੁੰਦੇ ਹਨ ਕਿ ਆਮ ਜਨਤਾ ਦੀਆਂ ਰੋਜ਼ਾਨਾ ਦੀਆਂ ਲੋੜਾਂ ਦਾ ਅਹਿਮ ਹਿੱਸਾ ਬਣ ਚੁੱਕੇ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦਾ ਸਾਹਮਣਾ ਕਰਨਾ ਪਵੇ ਪਰ ਕਾਰੋਬਾਰੀਆਂ ਦੀ ਵੀ ਮਜਬੂਰੀ ਹੈ ਕਿ ਪਿਛਲੇ 7 ਸਾਲਾਂ ਵਿਚ ਪੈਟਰੋਲੀਅਮ ਕੰਪਨੀਆਂ ਅਤੇ ਕੇਂਦਰ ਸਰਕਾਰ ਵਲੋਂ ਤੇਲ ਦੀ ਵਿਕਰੀ ’ਤੇ ਕਮਿਸ਼ਨ ਵਧਾਉਣ ਸੰਬੰਧੀ ਕੋਈ ਪਹਿਲ ਕਦਮੀਂ ਨਹੀਂ ਕੀਤੀ ਹੈ ਜਦਕਿ ਅੱਗ ਉਗਲਦੀ ਮਹਿੰਗਾਈ ਦੇ ਇਸ ਦੌਰ ਵਿਚ ਜ਼ਿਆਦਾਤਰ ਪੈਟਰੋਲ ਪੰਪਾਂ ਦੇ ਮਾਲਕ ਆਪਣੇ ਖਰਚੇ ’ਤੇ ਤਕ ਕੱਢਣ ਵਿਚ ਅਸੱਮਰਥ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਆ ਗਈ ਚੰਗੀ ਖ਼ਬਰ

ਚੇਅਰਮੈਨ ਸਚਦੇਵਾ ਨੇ ਕਿਹਾ ਕਿ ਡੀਲਰ ਐਸੋਸੀਏਸ਼ਨ ਵਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਕਈ ਵਾਰ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਣ ਸਮੇਤ ਧਰਨੇ ਪ੍ਰਦਰਸ਼ਨ ਅਤੇ ਪੈਟਰੋਲ ਪੰਪ ਬੰਦ ਕਰਕੇ ਹੜਤਾਲ ’ਤੇ ਜਾਣ ਸੰਬੰਧੀ ਦਿੱਤੀ ਗਈ ਚਿਤਾਵਨੀ ਦਾ ਸਰਕਾਰ ਦੀ ਸਿਹਤ ’ਤੇ ਕੋਈ ਅਸਰ ਨਾ ਹੁੰਦਾ ਦੇਖ ਹੁਣ ਡੀਲਰ ਐਸੋਸੀਏਸ਼ਨ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਜਿਸ ਦੇ ਚੱਲਦੇ 15 ਫਰਵਰੀ ਤੋਂ ਡੀਲਰਸ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿਚ ਪੈਟਰੋਲ ਪੰਪਾਂ ’ਤੇ ਤੇਲ ਕੰਪਨੀਆਂ ਤੋਂ ਤੇਲ ਦੀ ਖਰੀਦ ਅਤੇ 22 ਫਰਵਰੀ ਨੂੰ ਵਿੱਕਰੀ ਪੂਰਨ ਤੌਰ ’ਤੇ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 15 ਫਰਵਰੀ ਨੂੰ ਪੈਟਰੋਲ ਪੰਪਾਂ ’ਤੇ ਮੌਜੂਦ ਤੇਲ ਦੇ ਸਟਾਕ ਦੀ ਵਿੱਕਰੀ ਤਾਂ ਕੀਤੀ ਜਾਵੇਗੀ ਪਰ 16 ਫਰਵਰੀ ਨੂੰ ਪੈਟਰੋਲ ਪੰਪ ਪੂਰਨ ਤੌਰ ’ਤੇ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News