ਪੈਟਰੋਲ ਪੰਪ ਤੇ ਬੈਂਕ ਲੁੱਟਣ ਦੀ ਤਿਆਰੀ ਕਰ ਰਹੇ 5 ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ, 2 ਕਾਰਾਂ ਵੀ ਬਰਾਮਦ
Friday, Dec 10, 2021 - 05:44 PM (IST)
ਫਿਰੋਜ਼ਪੁਰ (ਕੁਮਾਰ) - ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਪੈਟਰੋਲ ਪੰਪ ਅਤੇ ਬੈਂਕ ਲੁੱਟਣ ਦੀ ਤਿਆਰੀ ਕਰ ਰਹੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ। ਮੁਲਜ਼ਮਾਂ ਦੀ ਪਛਾਣ ਥੋਮਸ ਪੁੱਤਰ ਸੁਰਿੰਦਰ ਵਾਸੀ ਬਸਤੀ ਭੱਟੀਆਂ, ਪਵਨਪ੍ਰੀਤ ਸਿੰਘ ਉਰਫ਼ ਪਵਨ ਪੁੱਤਰ ਗੁਰਮੇਲ, ਸਿਮਰਨਜੀਤ ਸਿੰਘ ਉਰਫ਼ ਹਨੀ ਪੁੱਤਰ ਅਜੀਤ ਸਿੰਘ ਵਾਸੀ ਨਵਾਂ ਪੁਰਬਾ, ਲਖਨ ਪੁੱਤਰ ਪਰਮਜੀਤ ਵਾਸੀ ਬਜੀਦਪੁਰ ਅਤੇ ਮੌਂਟੀ ਪੁਤਰਾ ਟੀਟੂ ਵਾਸੀ ਲਾਲ ਕੁੜਤੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਤੋਂ 3 ਪਿਸਟਲ, 30 ਬੋਰ, ਇੱਕ ਪਿਸਤੌਲ 9 ਐੱਮ.ਐੱਮ., ਇੱਕ ਪਿਸਟਲ 7.65 ਐੱਮ.ਐੱਮ., 12 ਜਿੰਦਾ ਕਾਰਤੂਸ, ਇੱਕ ਲੋਹੇ ਦਾ ਕਾਪਾ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸ.ਐੱਸ.ਪੀ. ਹਰਮਨਦੀਪ ਹਾਂਸ ਅਤੇ ਐੱਸ.ਪੀ (ਇਨਵੈਸਟੀਗੇਸ਼ਨ) ਮਨਵਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੀ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਹਥਿਆਰਾਂ ਨਾਲ ਲੈਸ ਇਹ ਲੁਟੇਰਾ ਗਿਰੋਹ ਇੱਕ ਪੈਟਰੋਲ ਪੰਪ ਅਤੇ ਬੈਂਕ ਨੂੰ ਲੁੱਟਣ ਦੀ ਤਿਆਰੀ ਕਰ ਰਿਹਾ ਹੈ। ਐੱਸ.ਪੀ. ਮਨਵਿੰਦਰ ਸਿੰਘ ਅਤੇ ਡੀ.ਐੱਸ.ਪੀ. ਜਗਦੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਗਠਿਤ ਟੀਮ ਨੇ ਫਿਰੋਜ਼ਪੁਰ ਮੋਗਾ ਰੋਡ ’ਤੇ ਓਵਰ ਬ੍ਰਿਜ ਦੇ ਹੇਠਾਂ ਛਾਪਾ ਮਾਰ ਕੇ ਕਥਿਤ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਰੋਹ ਦੇ ਮੈਂਬਰ ਥੋਮਸ ’ਤੇ ਡੇਢ ਕਿਲੋ ਹੈਰੋਇਨ ਬਰਾਮਦ ਦਾ ਕੇਸ ਚੱਲ ਰਿਹਾ ਹੈ, ਪਵਨ ਪ੍ਰੀਤ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਲੜਾਈ ਝਗੜੇ ਦੇ ਮੁਕੱਦਮੇ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਉਰਫ਼ ਹਨੀ ’ਤੇ ਸਨੈਚਿੰਗ ਦੇ ਦੋਸ਼ਾਂ ਤਹਿਤ ਮਾਮਲੇ ਦਰਜ ਹਨ, ਜਦਕਿ ਲਖਨ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਮਾਮਲੇ ਚੱਲ ਰਹੇ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਲੁਟੇਰਾ ਗਿਰੋਹ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ 3 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ, ਜਿਨ੍ਹਾਂ ਤੋਂ ਬਹੁਤ ਕੁਝ ਬਰਾਮਦ ਹੋਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨ ਤੋਂ ਲਿਆਂਦੇ ਗਏ ਹਨ ਜਾਂ ਭਾਰਤ ਦੇ ਕਿਸੇ ਹੋਰ ਸੂਬੇ ਤੋਂ ਖਰੀਦੇ ਗਏ ਹਨ, ਇਸ ਸਬੰਧੀ ਅਤੇ ਇਨ੍ਹਾਂ ਕੋਲੋਂ ਬਰਾਮਦ ਹੋਈਆਂ ਕਾਰਾਂ ਚੋਰੀ ਦੀਆਂ ਹਨ ਜਾਂ ਇਨ੍ਹਾਂ ਦੀਆਂ ਆਪਣੀਆਂ ਹਨ, ਸਬੰਧੀ ਪੁਲਸ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਲਵ ਮੈਰਿਜ ਕਰਵਾਉਣ ਮਗਰੋਂ ਵੇਚਣੇ ਪਏ ਸਨ ਗਹਿਣੇ ਤੇ ਫੋਨ, ਅੱਜ ਹੋਰਾਂ ਲਈ ਮਿਸਾਲ ਬਣਿਆ ਇਹ ਜੋੜਾ (ਵੀਡੀਓ)