ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ ਉੱਠੇ ਸਵਾਲ

Monday, Jun 08, 2026 - 06:05 PM (IST)

ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ ਉੱਠੇ ਸਵਾਲ

ਫਰੀਦਕੋਟ (ਰਾਜਨ) : ਫਰੀਦਕੋਟ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੀ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਇਕ ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਹੋਈ ਕਥਿਤ ਗੁੰਡਾਗਰਦੀ ਅਤੇ ਕੁੱਟਮਾਰ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਪੁਲਸ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਇਰਲ ਵੀਡੀਓ ਵਿਚ ਕਈ ਨੌਜਵਾਨ ਪੈਟਰੋਲ ਪੰਪ ਦੇ ਅੰਦਰ ਹੀ ਆਪਸ ਵਿਚ ਹੱਥੋਪਾਈ, ਧੱਕਾ-ਮੁੱਕੀ ਅਤੇ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਘਟਨਾ ਦੌਰਾਨ ਉੱਥੇ ਮੌਜੂਦ ਲੋਕਾਂ ਵਿਚ ਹੜਕੰਪ ਮਚ ਗਿਆ ਅਤੇ ਕਈ ਵਿਅਕਤੀਆਂ ਨੂੰ ਆਪਣੀ ਸੁਰੱਖਿਆ ਲਈ ਦੂਰ ਭੱਜਣਾ ਪਿਆ। ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਕਰੀਬ 9 ਵਜੇ ਦੀ ਦੱਸੀ ਜਾ ਰਹੀ ਹੈ।

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਜਨਤਕ ਥਾਵਾਂ ’ਤੇ ਇਸ ਤਰ੍ਹਾਂ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨਗੇ। ਲੋਕਾਂ ਦਾ ਦੋਸ਼ ਹੈ ਕਿ ਪੁਲਸ ਦੀ ਮੌਜੂਦਗੀ ਅਤੇ ਨਿਗਰਾਨੀ ਦੇ ਦਾਵਿਆਂ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਵੀਡੀਓ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ ’ਤੇ ਵੀ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਤਿੱਖੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ, ਪਰ ਵਾਇਰਲ ਵੀਡੀਓ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ।


author

Gurminder Singh

Content Editor

Related News