ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ 17 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

Tuesday, Oct 24, 2017 - 07:27 PM (IST)

ਫ਼ਰੀਦਕੋਟ (ਹਾਲੀ) : ਪੰਚਕੂਲਾ ਹਿੰਸਾ ਤੋਂ ਬਾਅਦ ਪੈਟਰੋਲ ਪੰਪ ਸਾੜਣ ਦੇ ਦੋਸ਼ਾਂ ਤਹਿਤ 1 ਸਤੰਬਰ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤੇ ਗਏ 17 ਡੇਰਾ ਪ੍ਰੇਮੀਆਂ ਨੂੰ ਸਥਾਨਕ ਵਧੀਕ ਸ਼ੈਸ਼ਨ ਜੱਜ ਹੀਰਾ ਸਿੰਘ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਬਾਬਾ ਗੁਰਮੀਤ ਰਾਮ ਰਹੀਮ ਨੂੰ ਸੀ. ਬੀ. ਆਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਥਿਤ ਤੌਰ 'ਤੇ ਡੇਰਾ ਪ੍ਰੇਮੀਆਂ ਨੇ ਪਿੰਡ ਬੀੜ ਚਹਿਲ ਕੋਲ ਇਕ ਕਾਂਗਰਸੀ ਆਗੂ ਦੇ ਪੈਟਰੋਲ ਪੰਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਪੈਟਰੋਲ ਪੰਪ 'ਤੇ ਖੜ੍ਹੇ ਵਾਹਨਾਂ ਦੀ ਭੰਨ ਤੋੜ ਕੀਤੀ ਸੀ।
25 ਅਗਸਤ ਨੂੰ ਚਮਕੌਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ 22 ਡੇਰਾ ਪ੍ਰੇਮੀਆਂ ਖਿਲਾਫ਼ 436, 511, 427, 148, 149, 120 ਬੀ ਆਈ. ਪੀ. ਸੀ, 3/4 ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਜਸਵੀਰ ਸਿੰਘ, ਸੋਨੂੰ ਚੌਧਰੀ, ਸੰਦੀਪ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ, ਗੁਰਬਿੰਦਰ ਸਿੰਘ, ਨਰਿੰਦਰ ਕੁਮਾਰ, ਗਗਨਦੀਪ ਸਿੰਘ, ਜਸਬੀਰ ਸਿੰਘ, ਕੁਲਦੀਪ ਸਿੰਘ ਅਤੇ ਰਣਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਦਾਲਤ ਨੇ ਇਨ੍ਹਾਂ ਵਿਅਕਤੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਸੁਣਾਇਆ ਹੈ।


Related News