ਪੈਟਰੋਲ ਪੰਪ ਦੇ ਕਰਿੰਦੇ ਤੋਂ ਲੁਟੇਰਿਆਂ ਨੇ ਲੁੱਟੀ 76000 ਹਜ਼ਾਰ ਦੀ ਨਗਦੀ
Thursday, Oct 10, 2019 - 02:03 PM (IST)

ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਬੇਖੌਫ ਹੋ ਕੇ ਚੋਰਾਂ ਅਤੇ ਲੁਟੇਰਿਆਂ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪੁਲਸ ਪ੍ਰਸ਼ਾਸਨ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਗਹਿਰੀ ਨੀਂਦ ਸੋ ਰਹੀ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ.ਰੋਡ 'ਤੇ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ 3 ਮੋਟਰਸਾਈਕਲ ਸਵਾਰ ਲੁਟੇਰੇ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਭੋਲਾ ਨਾਥ ਨਾਂ ਦੇ ਨੌਜਵਾਨ ਤੋਂ 76000 ਹਜ਼ਾਰ ਦੀ ਨਗਦੀ ਲੁੱਟ ਕੇ ਲੈ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੈਟਰੋਲ ਪੰਪ ਦੇ ਮਾਲਕ ਸੁਭਾਸ਼ ਨਰੂਲਾ ਨੇ ਪੁਲਸ ਪ੍ਰਸ਼ਾਸਨ ਮੰਗ ਕੀਤੀ ਕਿ ਉਹ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰੇ ਅਤੇ ਉਨ੍ਹਾਂ ਦੀ ਰਕਮ ਵਾਪਸ ਦਿਵਾਵੇ।