ਪਤਨੀ ''ਤੇ ਕਾਤਲਾਨਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਲੁੱਟ

Monday, Dec 31, 2018 - 04:20 PM (IST)

ਪਤਨੀ ''ਤੇ ਕਾਤਲਾਨਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਲੁੱਟ

ਬੁਢਲਾਡਾ (ਮਨਜੀਤ) : ਇੱਥੋਂ ਦੇ ਕਸਬੇ ਬੁਢਲਾਡਾ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਪੈਟਰੋਲ ਪੰਪ ਮਾਲਿਕ ਦੇ ਘਰ ਦਾਖਲ ਹੋ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਟਰੋਲ ਪੰਪ ਮਾਲਿਕ ਸੁਰਿੰਦਰ ਕੁਮਾਰ ਦੀ ਪਤਨੀ ਸੁਨੀਤਾ ਰਾਣੀ ਐਤਵਾਰ ਦੀ ਸ਼ਾਮ ਨੂੰ ਜਦੋਂ ਘਰ 'ਚ ਇਕੱਲੀ ਸੀ ਤਾਂ ਘਰ 'ਚ ਅਣਪਛਾਤੇ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਉਸ ਦੀ ਪਤਨੀ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਉਹ ਗਹਿਣੇ ਅਤੇ ਹੋਰ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਪੀੜਤ ਦੇ ਪਤੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਾਰਦਾਤ ਦੇ ਸਮੇਂ ਪੈਟਰੋਲ ਪੰਪ 'ਤੇ ਸੀ। ਜਦੋਂ ਉਹ ਘਰ 'ਚ ਆਇਆ ਤਾਂ ਉਸ ਦੀ ਪਤਨੀ ਖੂਨ ਨਾਲ ਲਥਪਥ ਪਈ ਹੋਈ ਸੀ।

ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜ਼ਖ਼ਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਇਸ ਵਾਰਦਾਤ ਦਾ ਪਤਾ ਲੱਗਣ 'ਤੇ ਪੀੜਤ ਦੇ ਘਰ ਪਹੁੰਚੇ ਹਲਕਾ ਵਿਧਾਇਕ ਸ਼੍ਰੀ ਬੁੱਧਰਾਮ ਬੁਢਲਾਡਾ ਨੇ ਕਿਹਾ ਕਿ ਪੰਜਾਬ ਅੰਦਰ ਦਿਨ-ਦਿਹਾੜੇ ਲੁੱਟ ਖੋਹ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਕੋਈ ਵੀ ਨਾਗਰਿਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਇਸ ਲਈ ਦੋਸ਼ੀਆਂ ਨੂੰ ਤੁਰੰਤ ਫੜਿਆ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਹੋਣ। ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਮੋਹਨ ਲਾਲ ਨੇ ਦੋਸ਼ੀਆਂ ਦੇ ਫਿੰਗਰਪ੍ਰਿੰਟ ਲੈ ਕੇ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


author

Anuradha

Content Editor

Related News